ਮਜੀਠਾ, 10 ਜੁਲਾਈ (ਜਗਤਾਰ ਸਿੰਘ ਸਹਿਮੀ)- ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਹਲਕਾ ਮਜੀਠਾ ਦੇ ਪਿੰਡ ਨੰਗਲ ਪੰਨਵਾਂ ਤੇ ਜੇਠੂਨੰਗਲ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪਿੰਡ ਵਾਸੀਆਂ ਨਾਲ ਵਿਚਾਰ ਸਾਂਝੇ ਕੀਤੇ । ਲੋਕ ਮਿਲਣੀ ਦੌਰਾਨ ਤਲਬੀਰ ਸਿੰਘ ਗਿੱਲ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਪਿੰਡ ਦੇ ਲੋਕਾਂ ਨੇ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ਼, ਬਿਜਲੀ ਅਤੇ ਸਿਹਤ ਸੁਵਿਧਾਵਾਂ ਨਾਲ ਸਬੰਧਤ ਮਸਲੇ ਉਨ੍ਹਾਂ ਅੱਗੇ ਰੱਖੇ। ਗਿੱਲ ਨੇ ਹਰੇਕ ਸ਼ਿਕਾਇਤ ਨੂੰ ਨੋਟ ਕੀਤਾ ਅਤੇ ਜਲਦੀ ਹੱਲ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਆਮ ਲੋਕਾਂ ਤੱਕ ਸਰਕਾਰੀ ਸੁਵਿਧਾਵਾਂ ਨੂੰ ਸਿੱਧੇ ਤੌਰ ‘ਤੇ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ । ਇਸ ਮੌਕੇ ਜੇਠੂਨੰਗਲ ਨੰਬਰਦਾਰ ਜੁਗਰਾਜ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਸੁਵਿੰਦਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਗੁਰ ਸੰਗਤ ਸਿੰਘ, ਪੰਚ ਗੁਰਪਿੰਦਰ ਸਿੰਘ, ਪੰਚ ਪਰਮਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਅਮਰੀਕ ਸਿੰਘ, ਨੰਬਰਦਾਰ ਬਚਨ ਸਿੰਘ, ਗੁਰਬਿੰਦਰ ਸਿੰਘ, ਲਵਜੀਤ ਸਿੰਘ, ਪ੍ਰਭਜੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਪਿੰਡ ਨੰਗਲ ਪੰਨਵਾਂ ਦੇ ਜਸਵੰਤ ਸਿੰਘ ਪੰਨੂੰ, ਸਰਪੰਚ ਅਮਰਜੋਤ ਸਿੰਘ ਰਾਣਾ, ਸੁਰਜੀਤ ਸਿੰਘ, ਚਰਨਜੀਤ ਕੌਰ, ਮੇਜਰ ਸਿੰਘ, ਬਿੰਦਰਜੀਤ ਸਿੰਘ, ਤਜਿੰਦਰ ਸਿੰਘ, ਦਲਬੀਰ ਸਿੰਘ, ਦਿਆ ਸਿੰਘ, ਸੁਰਜੀਤ ਸਿੰਘ ਸਾਰੇ ਪੰਚ, ਸਤਵੰਤ ਸਿੰਘ, ਨਰਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।