ਮਜੀਠਾ, 11 ਜੁਲਾਈ (ਮਨਿੰਦਰ ਸਿੰਘ ਸੋਖੀ)-ਪਿਛਲੇ ਦਿਨਾਂ ’ਚ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਆਬਾਦੀ ਵਰਪਾਲ ਸੋਹੀਆਂ ਕਲਾਂ ਦੇ ਸੀਨੀਅਰ ਅਕਾਲੀ ਆਗੂਆਂ ਦੇ ਪਰਿਵਾਰਕ ਮੈਂਬਰਾਂ ਦੇ ਅਚਾਨਕ ਚਲਾਣਾ ਕਰ ਜਾਣ ’ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਜ਼ਾਹਿਰ ਕੀਤੀ। ਪਿਛਲੇ ਦਿਨੀਂ ਪਿੰਡ ਸੋਹੀਆਂ ਕਲਾਂ ਦੇ ਸੀਨੀਅਰ ਅਕਾਲੀ ਆਗੂ ਦੇਸਾ ਸਿੰਘ ਅਤੇ ਸਾਬਕਾ ਸਰਪੰਚ ਮੁਖਤਾਰ ਸਿੰਘ ਦੀ ਪਤਨੀ, ਨੰਬਰਦਾਰ ਗੁਰਦੀਪ ਸਿੰਘ ਦੀ ਮਾਤਾ ਜਗੀਰ ਕੌਰ ਅਤੇ ਨੰਬਰਦਾਰ ਗੁਰਦੀਪ ਸਿੰਘ ਦੇ ਪੋਤਰੇ ਆਦਰਸ਼ਦੀਪ ਸਿੰਘ ਦੀ ਬਿਮਾਰੀ ਦੌਰਾਨ ਮੌਤ ਹੋ ਗਈ ਸੀ । ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਹਨ ਅਤੇ ਹਮੇਸ਼ਾਂ ਸ਼੍ਰੋਮਣੀ ਅਕਾਲੀ ਨਾਲ ਖੜ੍ਹੇ ਰਹੇ ਹਨ ਅਤੇ ਹਰ ਔਖੀ ਘੜੀ ਵਿਚ ਪਾਰਟੀ ਦਾ ਸਾਥ ਦਿੱਤਾ ਹੈ। ਮਜੀਠੀਆ ਨੇ ਕਿਹਾ ਇਨ੍ਹਾਂ ਜੀਆਂ ਦਾ ਇਸ ਤਰ੍ਹਾਂ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਮਜੀਠੀਆ ਪਰਿਵਾਰ ਨੂੰ ਵੀ ਅਫਸੋਸ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਪਰਿਵਾਰ ਹਮੇਸ਼ਾਂ ਆਪਣੇ ਹਲਕੇ ਦੇ ਪਾਰਟੀ ਵਰਕਰਾਂ ਨਾਲ ਡੱਟ ਕੇ ਖੜ੍ਹਾ ਹੈ। ਇਸ ਮੌਕੇ ਮਜੀਠੀਆ ਦੇ ਨਾਲ ਕੁਲਜੀਤ ਸਿੰਘ ਬਰਾੜ ਸਿਆਸੀ ਸਕੱਤਰ ਮਜੀਠੀਆ, ਜੋਬਨਪ੍ਰੀਤ ਸਿੰਘ ਗਿੱਲ, ਰਸ਼ਪਾਲ ਸਿੰਘ ਗਿੱਲ, ਨਿਰਮਲ ਸਿੰਘ ਦੋਧੀ, ਸਾਬਕਾ ਸਰਪੰਚ ਮੁਖਤਾਰ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਗੁਰਨਾਮ ਸਿੰਘ, ਮਾਸਟਰ ਬਲਰਾਜ ਸਿੰਘ, ਹਰਜੀਤ ਸਿੰਘ ਗਿੱਲ, ਸਰਬਜੀਤ ਮਸੀਹ, ਦਿਲਬਾਗ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ ਨੰਬਰਦਾਰ, ਲਵਪ੍ਰੀਤ ਸਿੰਘ ਪੰਚ, ਮਾਸਟਰ ਜਸਪਾਲ ਸਿੰਘ, ਮਾਸਟਰ ਬਲਦੇਵ ਸਿੰਘ ਆਦਿ ਅਕਾਲੀ ਆਗੂ ਹਾਜ਼ਰ ਸਨ।
ਮਜੀਠੀਆ ਨੇ ਸੋਹੀਆਂ ਕਲਾਂ ਦੇ ਅਕਾਲੀ ਆਗੂਆਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
ਅਜੀਤ ਡੈਸਕ
12-07-2026