ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬੀ.ਐੱਲ.ਓਜ਼ ਵਲੋਂ ਐੱਸ.ਆਈ.ਆਰ. ਤਹਿਤ ਲੋਕਾਂ ਤੋਂ ਫਾਰਮਾਂ ਸਮੇਤ ਪਰੂਫ਼ ਕੀਤੇ ਇੱਕਤਰ

Ad Position 21
No active advertisement
ਅਜੀਤ ਡੈਸਕ 13-07-2026

ਸਠਿਆਲਾ, 11 ਜੁਲਾਈ (ਜਗੀਰ ਸਿੰਘ ਸਫਰੀ)-ਭਾਰਤ ਚੋਣ ਕਮਿਸ਼ਨ ਦੀ ਐੱਸ.ਆਈ.ਆਰ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰਾਂ ਦੇ ਫਾਰਮਾਂ ਨਾਲ ਲੋੜੀਂਦੇ ਦਸਤਾਵੇਜ਼ ਇਕੱਤਰ ਕਰਨ ਦਾ ਕੰਮ ਲਗਾਤਾਰ ਜਾਰੀ ਹੈ । ਇਸ ਮੌਕੇ ਸੈਕਟਰ ਅਫਸਰ ਰੁਪਿੰਦਰਜੀਤ ਸਿੰਘ ਔਲਖ ਨੇ ਦੱਸਿਆ ਹੈ ਕਿ ਐੱਸ.ਡੀ.ਐੱਮ. ਬਾਬਾ ਬਕਾਲਾ ਦੇ ਜਸ਼ਨਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ ’ਚ ਬਣੇ ਬੂਥਾਂ ’ਤੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਭਰੇ ਹੋਏ ਫਾਰਮਾਂ ਦੇ ਨਾਲ ਆਧਾਰ ਕਾਰਡ, ਫੋਟੋਆਂ ਅਤੇ ਹੋਰ ਲੋੜੀਂਦੇ ਪਰੂਫ਼ ਬੀ.ਐੱਲ.ਓਜ਼ ਨੂੰ ਜਮ੍ਹਾਂ ਕਰਵਾਏ। ਉਨ੍ਹਾਂ ਨੇ ਦੱਸਿਆ ਕਿ ਐੱਸ.ਆਈ.ਆਰ. ਮੁਹਿੰਮ ਦਾ ਉਦੇਸ਼ ਵੋਟਰ ਸੂਚੀ ਨੂੰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਫਾਰਮ ਅਤੇ ਪਰੂਫ਼ ਜਮ੍ਹਾਂ ਨਹੀਂ ਕਰਵਾਏ, ਉਹ ਨਿਰਧਾਰਤ ਸਮੇਂ ਅੰਦਰ ਆਪਣੇ ਸਬੰਧਤ ਬੀ.ਐੱਲ.ਓ. ਨਾਲ ਸੰਪਰਕ ਕਰਕੇ ਇਹ ਪ੍ਰਕਿਰਿਆ ਪੂਰੀ ਕਰਨ । ਇਸ ਮੌਕੇ ਬੀ.ਐੱਲ.ਓਜ਼. ਅਧਿਆਪਕਾ ਪ੍ਰਭਜੋਤ ਕੌਰ, ਏ.ਐੱਨ.ਐੱਮ. ਸੁਨੀਤਾ ਦੇਵੀ, ਮਾ: ਸੁਮੀਤ, ਐੱਸ.ਐਲ.ਏ. ਸੁਖਮਿੰਦਰ ਸਿੰਘ, ਆਸ਼ਾ ਵਰਕਰ ਰਾਜਵਿੰਦਰ ਕੌਰ, ਕਵਲਜੀਤ ਕੌਰ, ਆਂਗਣਵਾੜੀ ਵਰਕਰ ਕਵਲਜੀਤ ਕੌਰ ਨੇ ਦੱਸਿਆ ਹੈ ਕਿ ਹਰ ਫਾਰਮ ਦੀ ਜਾਂਚ ਕਰਕੇ ਦਸਤਾਵੇਜ਼ ਪ੍ਰਾਪਤ ਕੀਤੇ ਅਤੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਨੂੰ ਵੀ ਦਿੱਤੀ। ਇਸ ਮੌਕੇ ਸੁਸਾਇਟੀ ਗੁਰਮੁੱਖ ਸਿੰਘ ਡਾਂਗਾ, ਲਖਵਿੰਦਰ ਸਿੰਘ ਪਟਵਾਰੀ, ਗੁਰਵਿੰਦਰ ਸਿੰਘ ਲਾਡੀ, ਬੀ.ਐੱਲ.ਏ. ਜਸਬੀਰ ਸਿੰਘ, ਨਿਰਵੈਲ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ ਕਾਲੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜੇ.ਈ. ਦਿਲਬਾਗ ਸਿੰਘ ਦੀ ਸਿਆਸੀ ਬਦਲਾਖੋਰੀ ਨਾਲ ਕੀਤੀ ਗਈ ਬਦਲੀ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ Sanitation workers stage a massive protest in Ferozepur : Ferozepur'ਚ ਸਫਾਈ ਕਰਮਚਾਰੀਆਂ ਦਾ ਹੱਲਾ ਬੋਲ
Ad Position 24
No active advertisement