09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਈ. ਟੀ. ਓ. ਨੇ ਪਿੰਡ ਬੰਮਾ ਅਤੇ ਨੰਗਲ ਦਿਆਲ ਸਿੰਘ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 12-07-2026

ਜੰਡਿਆਲਾ ਗੁਰੂ, 11 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਮਾ ਅਤੇ ਨੰਗਲ ਦਿਆਲ ਸਿੰਘ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਕਿ ਸਰਕਾਰ ਪਿੰਡਾਂ ਦੀਆਂ ਸੱਥਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ, ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਸਾਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਜਨ-ਪੱਖੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ । ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪਾਰਟੀ ਦੇ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੋਹੀਆਂ ਕਲਾਂ ਤੇ ਅਬਾਦੀ ਵਰਪਾਲ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕੱਤਰਤਾ ਅਗਲੀ ਖ਼ਬਰ ਸੈਕਰਡ ਲਾਈਟ ਸਕੂਲ ਦੇ ਅੱਵਲ ਵਿਦਿਆਰਥੀਆਂ ਦਾ ਮੰਤਰੀ ਈ. ਟੀ. ਓ. ਵਲੋਂ ਸਨਮਾਨ
Ad Position 24