ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸ: ਗੁਰਮੇਲ ਸਿੰਘ ਇੰਡੀਆ ਮੁੱਲਾਂਪੁਰ ਦਾਖਾ (ਅੰਤਰਰਾਸ਼ਟਰੀ ਖਿਡਾਰੀ ਅਤੇ ਅਰਜੁਨਾ ਐਵਾਰਡੀ) ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜਫਰਵਾਲ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ । ਸ: ਗੁਰਮੇਲ ਸਿੰਘ ਨੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖ਼ਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ । ਇਸ ਮੌਕੇ ਹੀ ਸ਼੍ਰੋਮਣੀ ਕਮੇਟੀ ਵਲੋਂ ਨੰਨੇ ਖਿਡਾਰੀ ਅਗਮਤੇਸ਼ ਸਿੰਘ ਗੱਗੜਭਾਣਾ, ਜੋ ਕਿ ਖੋ-ਖੋ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਵਿਚੋਂ ਪਹਿਲੇ ਸਥਾਨ ’ਤੇ ਆਇਆ ਹੈ, ਨੂੰ ਵੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਬੈਂਕ ਵਾਲੇ, ਭਾਈ ਦਿਲਬਾਗ ਸਿੰਘ ਤਰਨ ਤਾਰਨ, ਭਾਈ ਜੈਮਲ ਸਿੰਘ ਗੱਗੜਭਾਣਾ, ਭਾਈ ਕੇਵਲ ਸਿੰਘ ਹੈੱਡਗ੍ਰੰਥੀ, ਅਮਰਜੀਤ ਸਿੰਘ ਅਕਾਉਟੈਂਟ, ਜਥੇਦਰ ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਬਲਜਿੰਦਰ ਸਿੰਘ ਭੁੱਲਰ, ਹਰਪ੍ਰੀਤ ਸਿੰਘ ਆਨੰਦ ਸਮੇਤ ਸਮੂਹ ਸਟਾਫ ਹਾਜ਼ਰ ਸਨ ।
ਅਰਜੁਨਾ ਐਵਾਰਡੀ ਸ: ਗੁਰਮੇਲ ਸਿੰਘ ਦਾ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਨਮਾਨ
ਅਜੀਤ ਡੈਸਕ
12-07-2026