ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਘੱਟ ਗਿਣਤੀ ਲੋਕ ਭਲਾਈ ਸੰਸਥਾ (ਰਜਿ:) ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਦੱਸਿਆ ਹੈ ਕਿ ਲੋਕ ਮਸਲਿਆਂ ਦੇ ਹੱਲ ਲਈ ਮਿਤੀ 19 ਜੁਲਾਈ, ਦਿਨ ਐਤਵਾਰ ਨੂੰ ਬਾਬਾ ਬਕਾਲਾ ਸਬ ਡਵੀਜ਼ਨ ਵਿਖੇ ਇਕ ਸੰਗਤ ਦਰਸ਼ਨ ਕੀਤਾ ਜਾ ਰਿਹਾ ਹੈ । ਜਿਸ ਵਿਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਉਚੇਚੇ ਤੌਰ ’ਤੇ ਪੁੱਜਣਗੇ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਮਸਲਿਆਂ ਨੂੰ ਸੁਣਨਗੇ । ਉਨ੍ਹਾਂ ਨੇ ਅੰਮ੍ਰਿਤਸਰ ਸਾਹਿਬ ਨਾਲ ਸਬੰਧਿਤ ਸਮਾਜ ਸੇਵੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਆਓ ਮਿਲ ਕੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਈਏ ਅਤੇ ਲੋਕ ਮਸਲਿਆਂ ਦੇ ਹੱਲ ਲਈ ਉਕਤ ਸੰਗਤ ਦਰਸ਼ਨ ਪ੍ਰੋਗਰਾਮ ਵਿਚ ਆਪੋ ਆਪਣੇ ਸ਼ਿਕਾਇਤ ਕਰਤਾਵਾਂ ਨੂੰ ਨਾਲ ਲੈ ਕੇ ਪੁੱਜਿਆ ਜਾਵੇ ।
ਘੱਟ ਗਿਣਤੀ ਲੋਕ ਭਲਾਈ ਸੰਸਥਾ (ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸੰਗਤ ਦਰਸ਼ਨ 19 ਨੂੰ-ਜੋਧਾ
ਅਜੀਤ ਡੈਸਕ
12-07-2026