ਟਾਹਲੀ ਸਾਹਿਬ, 13 ਜੁਲਾਈ (ਵਿਨੋਦ ਭੀਲੋਵਾਲ)- ਪਿੰਡ ਬਾਬੋਵਾਲ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਇਕ ਮੀਟਿੰਗ ਹੋਈ, ਜਿਸ ’ਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਸਮਰਥਕਾਂ ਨੇ ਸ਼ਮੂਲੀਅਤ ਕੀਤੀ । ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਾਈ ਨਾਥਵਿੰਦਰ ਸਿੰਘ ਫੌਜੀ ਸਮੇਤ ਹੋਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ । ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ । ਇਸ ਮੌਕੇ ਜਥੇ. ਭਾਈ ਬਲਜਿੰਦਰ ਸਿੰਘ ਜ਼ਿਲ੍ਹਾ ਦਿਹਾਤੀ ਜਰਨਲ ਸਕੱਤਰ, ਕੰਵਲਜੀਤ ਸਿੰਘ ਅੰਮ੍ਰਿਤਸਰ ਮੀਡੀਆ ਇੰਚਾਰਜ, ਕਿਰਪਾਲ ਸਿੰਘ ਫੌਜੀ, ਸੰਦੀਪ ਸਿੰਘ, ਬਾਬਾ ਨਰਾਇਣ ਸਿੰਘ, ਬੜਕ ਸਿੰਘ, ਖੜਕ ਸਿੰਘ, ਪੰਜਾਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।