ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 14-07-2026
ਜੰਡਿਆਲਾ ਗੁਰੂ, 13 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰ ਨੂੰ ਲੋਕਾਂ ਦੇ ਘਰਾਂ ਤੱਕ ਲਿਜਾਣਾ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕਰਨਾ ਹੈ । ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੀ ਹੱਲ ਹੋ ਰਹੀਆਂ ਹਨ । ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਨਾ ਸਿਰਫ਼ ਲੋਕਾਂ ਦੀਆਂ ਨਿੱਜੀ ਅਤੇ ਜਨਤਕ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਸਗੋਂ ਪਿੰਡਾਂ ਦੇ ਵਿਕਾਸ ਸਬੰਧੀ ਲੋੜਾਂ ਅਤੇ ਲੋਕਾਂ ਤੋਂ ਕੀਮਤੀ ਸੁਝਾਅ ਵੀ ਪ੍ਰਾਪਤ ਹੋ ਰਹੇ ਹਨ ਅਤੇ ਇਨ੍ਹਾਂ ਸੁਝਾਵਾਂ ਦੇ ਆਧਾਰ ‘ਤੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੱਖਣਵਿੰਡੀ ਵਿਖੇ ਪੀਰ ਲੱਖਦਾਤਾ ਦੀ ਯਾਦ ’ਚ ਸਾਲਾਨਾ ਮੇਲਾ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰਾਜਾ ਲਦੇਹ ਨੂੰ ਜ਼ਮਾਨਤ ਮਿਲਣ ’ਤੇ ਹਲਕਾ ਰਾਜਾਸਾਂਸੀ ਦੇ ਅਕਾਲੀਆਂ ਵਿਚ ਖੁਸ਼ੀ ਦੀ ਲਹਿਰ
Ad Position 24
No active advertisement