ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਹਰੀਸਿਮਰਨ ਸਿੰਘ ਅਜਨਾਲਾ ਵੈਟਰਨ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-07-2026
ਅਜਨਾਲਾ, 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਵੈਟਰਨ ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਬੇਦਾਰ ਮੇਜਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਹਰੀਸਿਮਰਨ ਸਿੰਘ ਨੂੰ ਵੈਟਰਨ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰੀਸਿਮਰਨ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਸ਼ਹੀਦ ਪਰਿਵਾਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਐਸੋਸੀਏਸ਼ਨ ਵਲੋਂ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਸਾਬਕਾ ਸੈਨਿਕਾਂ ਦੀਆਂ ਹੱਕੀ ਮੰਗਾਂ ਸੰਬੰਧੀ ਰੱਖਿਆ ਮੰਤਰੀ ਨੂੰ ਦਿੱਲੀ ਵਿਖੇ ਮੰਗ ਪੱਤਰ ਸੌਂਪਿਆ ਜਾਵੇਗਾ। ਪ੍ਰਧਾਨ ਹਰੀਸਿਮਰਨ ਸਿੰਘ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵਿਧਵਾ ਇਸਤਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਜਰ ਦਿਲਬਾਗ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਨਵ ਨਿਯੁਕਤ ਤਹਿਸੀਲ ਪ੍ਰਧਾਨ ਹਰੀ ਸਿਮਰਨ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਮੇਜਰ ਦਿਲਬਾਗ ਸਿੰਘ, ਐੱਚ.ਐੱਸ. ਵਿਰਕ, ਕੈਪਟਨ ਜਸਵੰਤ ਸਿੰਘ, ਕੈਪਟਨ ਕੁਲਦੀਪ ਸਿੰਘ, ਜਗਜੀਤ ਸਿੰਘ, ਗੁਰਦੇਵ ਸਿੰਘ ਬਾਜਵਾ, ਸੁਖਪਾਲ ਸਿੰਘ, ਕੈਸ਼ੀਅਰ ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਅਜਨਾਲਾ, ਪਰਮਜੀਤ ਸਿੰਘ ਅਜਨਾਲਾ, ਕੈਪਟਨ ਆਤਮਾ ਸਿੰਘ, ਬਖਸ਼ੀਸ਼ ਸਿੰਘ ਦੂਜੋਵਾਲ, ਅਵਤਾਰ ਸਿੰਘ ਅਵਾਨ, ਕਸ਼ਮੀਰ ਮਸੀਹ ਅਤੇ ਚੰਨਣ ਸਿੰਘ ਸਮੇਤ ਹੋਰ ਸਾਬਕਾ ਸੈਨਿਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰੀਆਂ ਤੋਂ ਅਨੇਕਾਂ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਪਾਰਟੀ ’ਚ ਕ... ਅਗਲੀ ਖ਼ਬਰ ਜਥੇ. ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ’ਚ ਅਹਿਮ ਨਿਯੁਕਤੀਆਂ
Ad Position 24
No active advertisement