ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਿੰਡ ਹਰੀਆਂ ਤੋਂ ਅਨੇਕਾਂ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਪਾਰਟੀ ’ਚ ਕੀਤਾ ਸ਼ਾਮਿਲ

Ad Position 21
No active advertisement
ਅਜੀਤ ਡੈਸਕ 14-07-2026
ਮਜੀਠਾ, 13 ਜੁਲਾਈ (ਮਨਿੰਦਰ ਸਿੰਘ ਸੋਖੀ)- ਲੋਕਾਂ ਦੇ ਦਿਲਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਇੱਜ਼ਤ ਦੁੱਗਣੀ ਹੁੰਦੀ ਜਾ ਰਹੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਪਿੰਡ ਹਰੀਆਂ ਵਿਖੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਅਨੇਕਾਂ ਪਰਿਵਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਭੁੱਲਰ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਦੇਸ਼ ਵਿਚ ਸਰਕਾਰ ਸਫਲਤਾ ਪੂਰਵਕ ਚੱਲ ਰਹੀ ਹੈ, ਉਸੇ ਤਰ੍ਹਾਂ ਇਨ੍ਹਾਂ ਆਗੂਆਂ ਦੀ ਅਗਵਾਈ ਹੇਠ 2027 ’ਚ ਪੰਜਾਬ ਵਿਚ ਵੀ ਭਾਰਤੀ ਜਨਤਾ ਪਾਰਟੀ ਮਜਬੂਤ ਸਰਕਾਰ ਬਣਾਵੇਗੀ । ਭੁੱਲਰ ਨੇ ਇਨ੍ਹਾਂ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਜੀ ਆਇਆਂ ਕਿਹਾ ਅਤੇ ਸਨਮਾਨਿਤ ਕੀਤਾ । ਇਸ ਮੌਕੇ ਭੁੱਲਰ ਦੇ ਨਾਲ ਰਾਕੇਸ਼ ਕੁਮਾਰ ਪੱਪਾ ਮਜੀਠਾ ਸਰਕਲ ਇੰਚਾਰਜ ਮਜੀਠਾ, ਦਵਿੰਦਰ ਸਿੰਘ ਮਾਹਲਾ, ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬਖਤੌਰ ਸਿੰਘ, ਲਖਵਿੰਦਰ ਸਿੰਘ, ਸਾਬਕਾ ਪੰਚ ਗੁਲਜ਼ਾਰ ਸਿੰਘ, ਨਰਿੰਦਰ ਸਿੰਘ ਨਿਹੰਗ, ਮੋਹਨ ਸਿੰਘ, ਕੁਲਵੰਤ ਸਿੰਘ, ਪ੍ਰਤਾਪ ਸਿੰਘ, ਗੁਰਬਚਨ ਸਿੰਘ, ਮਲੂਕ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ, ਸੋਹਨ ਲਾਲ, ਹਰਜਿੰਦਰ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਐੱਸ. ਸੀ. ਭਾਈਚਾਰੇ ਲਈ, ਸਿੱਖਿਆ ਅਤੇ ਤਰੱਕੀ ਲਈ ਇਤਿਹਾਸਕ ਕਦਮ ਚੁੱਕੇ- ਲੁੱਧੜ ਅਗਲੀ ਖ਼ਬਰ ਹਰੀਸਿਮਰਨ ਸਿੰਘ ਅਜਨਾਲਾ ਵੈਟਰਨ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਨਿਯੁਕਤ
Ad Position 24
No active advertisement