ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮਾਨ ਸਰਕਾਰ ਨੇ ਐੱਸ. ਸੀ. ਭਾਈਚਾਰੇ ਲਈ, ਸਿੱਖਿਆ ਅਤੇ ਤਰੱਕੀ ਲਈ ਇਤਿਹਾਸਕ ਕਦਮ ਚੁੱਕੇ- ਲੁੱਧੜ

Ad Position 21
No active advertisement
ਅਜੀਤ ਡੈਸਕ 14-07-2026
ਜੇਠੂਵਾਲ, 13 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ‘ਆਪ’ ਵਲੰਟੀਅਰਾਂ ਦੀ ਹੋਈ ਇਕੱਤਰਤਾ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਸਮਾਜਿਕ, ਆਰਥਿਕ ਅਤੇ ਵਿੱਦਿਅਕ ਸ਼ਕਤੀ ਕਰਨ ਲਈ ਲਗਾਤਾਰ ਯਤਨ ਕਰਦੀ ਆ ਰਹੀ ਹੈ। ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜਨ, ਸਕਾਲਰਸ਼ਿਪ ਯੋਜਨਾਵਾਂ ਨੂੰ ਅੱਗੇ ਵਧਾਉਣ, ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਸੁਧਾਰ ਕਰਨ, ਮੁਹੱਲਾ ਕਲੀਨਕਾਂ ਰਾਹੀਂ ਬਿਹਤਰ ਸਿਹਤ ਸਹੂਲਤਾਂ ਉਪਲਬੱਧ ਕਰਵਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ । ਜਿਸ ਤੋਂ ਸਾਬਤ ਹੈ ਕਿ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ ਕਿ ਕਿਸੇ ਵੀ ਵਰਗ ਨਾਲ ਭੇਦਭਾਵ ਨਾ ਹੋਵੇ ਅਤੇ ਹਰ ਨਾਗਰਿਕ ਨੂੰ ਉਸਦਾ ਬਣਦਾ ਮਾਣ ਸਤਿਕਾਰ ਤੇ ਹੱਕ ਮਿਲੇ । ਰਾਜ ਕੁਮਾਰ ਲੁੱਧੜ ਨੇ ਹਰ ਵਰਗ ਸਮੇਤ ਐੱਸ. ਸੀ. ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਸਾਥ ਦੇਣ । ਇਸ ਮੌਕੇ ਪ੍ਰਧਾਨ ਰਾਜ ਕੁਮਾਰ ਲੁੱਧੜ ਨਾਲ ਡਾ. ਰਾਕੇਸ਼ ਕੁਮਾਰ ਸ਼ਰਮਾ, ਗੁਰਪ੍ਰੀਤ ਗੋਲਾ, ਅਮਨਦੀਪ ਸਿੰਘ ਤੇ ਠੇਕੇਦਾਰ ਕਾਲਾ ਸਿੰਘ ਤੇ ਹੋਰ ਆਪ ਵਲੰਟੀਅਰ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਗੈਰਤਮੰਦ ਜਨਤਾ ‘ਆਪ’ ਸਰਕਾਰ ਦੀਆਂ ਗੱਲਾਂ ’ਚ ਨਹੀਂ ਆਵੇਗੀ : ਕੱਕੜ ਅਗਲੀ ਖ਼ਬਰ ਪਿੰਡ ਹਰੀਆਂ ਤੋਂ ਅਨੇਕਾਂ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਪਾਰਟੀ ’ਚ ਕ...
Ad Position 24
No active advertisement