13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕੈਬਨਿਟ ਮੰਤਰੀ ਈ.ਟੀ.ਓ. ਨੇ ਰਾਣਾ ਕਾਲਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 15-07-2026

ਟਾਂਗਰਾ, 14 ਜੁਲਾਈ (ਹਰਜਿੰਦਰ ਸਿੰਘ ਕਲੇਰ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਆਪਣੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ਅਤੇ ਮੁੱਦੇ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੇ। ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਜਾਇਜ਼ ਮੰਗਾਂ ਦਾ ਸਮੇਂ ਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ । ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦਾ ਮਕਸਦ ਸਰਕਾਰ ਨੂੰ ਲੋਕਾਂ ਦੇ ਦੁਆਰ ਤੱਕ ਲਿਜਾਣਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨਾ ਹੈ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ, ਬਲਾਕ ਪ੍ਰਧਾਨ ਤੇ ਸਰਪੰਚ ਸੁਖਵਿੰਦਰ ਸਿੰਘ ਸ਼ਾਹ, ਰਣਜੀਤ ਸਿੰਘ ਕਲੇਰ, ਡਾ. ਬਲਜੀਤ ਸਿੰਘ, ਸਤਨਾਮ ਸਿੰਘ ਮੈਂਬਰ, ਮਲਕੀਤ ਸਿੰਘ ਮੈਂਬਰ, ਸੁਤਵੰਤ ਕੌਰ ਮੈਂਬਰ, ਬਲਜੀਤ ਕੌਰ ਮੈਂਬਰ, ਵਰਿੰਦਰ ਸਿੰਘ ਸੰਮਤੀ ਮੈਂਬਰ, ਸਰਪੰਚ ਗੁਰਦੇਪ ਸਿੰਘ ਕੋਟਲਾ, ਡਾ. ਸੁਖਜਿੰਦਰ ਸਿੰਘ ਨਰਾਇਣਗੜ੍ਹ, ਸਰਪੰਚ ਦਵਿੰਦਰ ਸਿੰਘ ਮੰਨੂ ਜੱਬੋਵਾਲ, ਪਰਗਟ ਸਿੰਘ ਫੌਜੀ, ਨੰਬਰਦਾਰ ਹਰਜਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਾਧਵੀ ਕਮਲ ਪ੍ਰਗਿਆ ਦੇ ਦਿੱਲੀ ਪ੍ਰਵੇਸ਼ ਮੌਕੇ ਜੰਡਿਆਲਾ ਗੁਰੂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਆਦਮਖ਼ੋਰ ਕੁੱਤੇ ਪਸ਼ੂਆਂ ਦੇ ਵਾੜ੍ਹੇ ਵਿਚ ਖੜ੍ਹਾ ਵੱਛਾ ਨੋਚ ਕੇ ਖਾ ਗਏ
Ad Position 24