11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖਾਲੜਾ ਦੇ ਜੀਵਨ ’ਤੇ ਬਣੀ ਫ਼ਿਲਮ ਦੀ ਰਿਲੀਜ਼ ਦਾ ਵਿਰੋਧ ਮੰਦਭਾਗਾ-ਵਿਰਕ

Ad Position 21
No active advertisement
ਅਜੀਤ ਡੈਸਕ 16-07-2026

ਜੰਡਿਆਲਾ ਗੁਰੂ, 15 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀ ਕੁਰਬਾਨੀ ’ਤੇ ਆਧਾਰਿਤ ਫ਼ਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਅਤੇ ਇਸ ਦੀ ਰਿਲੀਜ਼ ਦਾ ਵਿਰੋਧ ਬਹੁਤ ਹੀ ਮੰਦਭਾਗਾ ਹੈ । ਇਸ ਫ਼ਿਲਮ ਵਿਚ ਕੋਈ ਅਜਿਹੀ ਗੱਲ ਨਹੀਂ ਦਿਖਾਈ ਗਈ ਜੋ ਨਫ਼ਰਤ ਫ਼ੈਲਾਉਣ ਜਾਂ ਸਮਾਜ ਵਿਚ ਵੰਡ ਪੈਦਾ ਕਰਨ ਲਈ ਹੋਵ, ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਨੇ ਦਿੰਦਿਆਂ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਜਦੋਂ ਦੇਸ਼ ਦੇ ਹੋਰ ਹਿੱਸਿਆਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਬਣੀਆਂ ਫ਼ਿਲਮਾਂ ਬਿਨਾਂ ਕਿਸੇ ਵੱਡੀ ਰੁਕਾਵਟ ਦੇ ਰਿਲੀਜ਼ ਹੋ ਸਕਦੀਆਂ ਹਨ, ਤਾਂ ਪੰਜਾਬ ਦੇ ਇਤਿਹਾਸ ਅਤੇ ਪੰਜਾਬ ਨਾਲ ਜੁੜੇ ਇਕ ਮਹੱਤਵਪੂਰਨ ਪਾਠ ਨੂੰ ਲੋਕਾਂ ਸਾਹਮਣੇ ਰੱਖਣ ਵਾਲੀ ਫ਼ਿਲਮ ‘ਤੇ ਇੰਨੇ ਇਤਰਾਜ਼ ਕਿਉਂ ਕੀਤੇ ਜਾ ਰਹੇ ਹਨ ? ਜੇ ‘ਦ ਕਸ਼ਮੀਰ ਫ਼ਾਈਲਜ਼’ ਅਤੇ ‘ਦ ਕੇਰਲਾ ਸਟੋਰੀ’, ਜਿਨ੍ਹਾਂ ਨੂੰ ਅਸੀਂ ਪ੍ਰਚਾਰਕ (ਪ੍ਰੋਪੈਗੈਂਡਾ) ਫ਼ਿਲਮਾਂ ਮੰਨਦੇ ਹਾਂ, ਦੇਸ਼ ਭਰ ਵਿਚ ਰਿਲੀਜ਼ ਹੋ ਸਕਦੀਆਂ ਹਨ, ਤਾਂ ਫਿਰ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਇਕ ਜੀਵਨ-ਅਧਾਰਿਤ ਫ਼ਿਲਮ ਨਾਲ ਵੱਖਰਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ? ਇਕੋ ਦੇਸ਼ ਵਿਚ ਇਕੋ ਕਾਨੂੰਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੇ ਹੋਰ ਸੂਬਿਆਂ ਦੇ ਇਤਿਹਾਸ ਅਤੇ ਘਟਨਾਵਾਂ ਨੂੰ ਪਰਦੇ ‘ਤੇ ਦਿਖਾਉਣ ਦੀ ਆਜ਼ਾਦੀ ਹੈ ਤਾਂ ਪੰਜਾਬ ਦੇ ਇਤਿਹਾਸ ਨੂੰ ਵੀ ਉਹੀ ਸਨਮਾਨ ਅਤੇ ਉਹੀ ਅਧਿਕਾਰ ਮਿਲਣੇ ਚਾਹੀਦੇ ਹਨ ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ਵਿਚ ਪੰਧੇਰ ਦੀ ਅਗਵਾਈ ਹੇਠ ਜਥਾ ਰਵਾਨਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਜੀਠਾ ਵਿਖੇ ਕੱਢਿਆ ਮੋਟਰਸਾਈਕਲ ਮਾਰਚ
Ad Position 24