11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ਵਿਚ ਪੰਧੇਰ ਦੀ ਅਗਵਾਈ ਹੇਠ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 16-07-2026

ਜੰਡਿਆਲਾ ਗੁਰੂ, (ਅੰਮ੍ਰਿਤਸਰ), 15 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਭਾਰਤ ਅਮਰੀਕਾ ਸਮਝੌਤੇ ਦੇ ਵਿਰੋਧ ਵਿਚ ਅੱਜ ਦੇਸ਼ ਬਚਾਓ ਮੋਰਚੇ ਦੇ ਕੋ-ਆਰਡੀਨੇਟਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਇਕ ਵਿਸ਼ਾਲ ਮੋਟਰਸਾਈਕਲ ਸਵਾਰਾਂ ਦਾ ਜਥਾ ਅਨਾਜ ਮੰਡੀ ਜੰਡਿਆਲਾ ਗੁਰੂ ਤੋਂ ਡੀ. ਸੀ. ਦਫ਼ਤਰ ਅੰਮ੍ਰਿਤਸਰ ਲਈ ਰਵਾਨਾ ਹੋਇਆ । ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ, ਦੇਸ਼ ਦੀ ਭਾਜਪਾ ਸਰਕਾਰ, ਜੋ ਦੇਸ਼ ’ਚ ਲੱਖਾਂ ਦੀ ਤਾਦਾਦ ਵਿਚ ਅੱਜ ਮੋਟਰਸਾਈਕਲ ਮਾਰਚ ਕੱਢ ਰਹੇ ਹਨ, ਦੀ ਆਵਾਜ਼ ਦਾ ਸਨਮਾਨ ਕਰਦੇ ਹੋਏ ਸਮਝੌਤਾ ਰੱਦ ਕਰਨ । ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਸਮਝੌਤਾ ਅਤੇ ਹੋਰ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ, ਉਸ ਦੇ ਬਾਰੇ ਭਾਰਤ ਸਰਕਾਰ ਵਿਚਾਰ ਕਰੇ ਅਤੇ ਉਸ ਸਮਝੌਤੇ ਨੂੰ ਰੱਦ ਕਰੇ । ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ, ਲਘੂ ਉਦਯੋਗਾਂ ਅਤੇ ਦੇਸ਼ ਦੇ ਖੁਰਾਕੀ ਅਤੇ ਆਰਥਿਕ ਖੁਦ ਮੁਖਤਿਆਰੀ ਲਈ ਗੰਭੀਰ ਖਤਰਾ ਹੈ, ਜੋ ਕਿ ਭਾਰਤੀ ਖੇਤੀਬਾੜੀ ਪੇਂਡੂ ਅਰਥਵਿਵਸਥਾ ਅਤੇ ਕਰੋੜਾਂ ਲੋਕਾਂ ਦੀ ਰੋਜ਼ੀ ਰੋਟੀ ਉੱਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਇਹ ਇਕ ਸਮਝੌਤਾ ਨਹੀਂ, ਕਿਸਾਨਾਂ ਲਈ ਮੌਤ ਦਾ ਫਰਮਾਨ ਸਾਬਿਤ ਹੋਵੇਗਾ, ਜਿਸ ਨੂੰ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਕੀਤਾ ਜਾਵੇਗਾ ਅਤੇ ਜੇ ਕੇਂਦਰ ਸਰਕਾਰ ਸਾਡੀ ਇਸ ਮੰਗ ਨੂੰ ਅਣ-ਡਿੱਠ ਕਰਦੀ ਹੈ ਤਾਂ ਦੇਸ਼ ਬਚਾਓ ਮੋਰਚਾ ਦੇਸ਼ ਭਰ ਵਿਚ ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਵਿਆਪਕ ਜਨ ਅੰਦੋਲਨ ਚਲਾਉਣ ਲਈ ਮਜਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ ।

Ad Position 22
No active advertisement
ਪਿਛਲੀ ਖ਼ਬਰ ਪਿੰਡ ਟਰਪਈ ’ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਕ ’ਚ ਇਕੱਤਰਤਾ ਅਗਲੀ ਖ਼ਬਰ ਖਾਲੜਾ ਦੇ ਜੀਵਨ ’ਤੇ ਬਣੀ ਫ਼ਿਲਮ ਦੀ ਰਿਲੀਜ਼ ਦਾ ਵਿਰੋਧ ਮੰਦਭਾਗਾ-ਵਿਰਕ
Ad Position 24