ਜੇਠੂਵਾਲ, 15 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ‘ਚ ਹਰ ਪਿੰਡ ਵਿਚ ਔਰਤਾਂ ਨੂੰ ਇਸ ਯੋਜਨਾ ਦੀ ਸਹੂਲਤ ਮਿਲੇਗੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਔਰਤਾਂ ਦੇ ਫਾਰਮ ਭਰੇ ਜਾ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਅਟਾਰੀ ਦੇ ਐੱਸ.ਸੀ. ਵਿੰਗ ਦੇ ਸੀਨੀਅਰ ਆਗੂ ਤੇ ਸਰਪੰਚ ਤਰਸੇਮ ਸਿੰਘ ਸਹੋਤਾ ਵਲੋਂ ਜੇਠੂਵਾਲ ਵਿਖੇ ਮੁੱਖ ਮੰਤਰੀ ਮਾਵਾਂ ਤੇ ਸਤਿਕਾਰਯੋਗ ਯੋਜਨਾ ਦੇ ਫਾਰਮ ਭਰਨ ਲਈ ਲਾਏ ਕੈਂਪ ਦੌਰਾਨ ਕੀਤਾ। ਤਰਸੇਮ ਸਹੋਤਾ ਨੇ ਕਿਹਾ ਕਿ ਆਪ ਸਰਕਾਰ ਵਲੋਂ ਜੋ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ, ਜਦਕਿ ਅਨੁਸੂਚਿਤ ਜਾਤੀ ਨਾਲ ਸੰਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਇਸ ਯੋਜਨਾ ਦਾ ਹਰੇਕ ਔਰਤ ਨੂੰ ਲਾਭ ਮਿਲੇਗਾ ਅਤੇ ਵਿਧਾਇਕ ਰਮਦਾਸ ਦੀਆਂ ਹਦਾਇਤਾਂ ਤੇ ਪਿੰਡਾਂ ਵਿਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਮਹਿਲਾਵਾਂ ਦੇ ਫਾਰਮ ਭਰੇ ਜਾ ਰਹੇ ਹਨ । ਇਸ ਮੌਕੇ ਪੰਚ ਸੁਰਜੀਤ ਸਿੰਘ, ਸੂਬੇਦਾਰ ਦਲਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਨਵਜੋਤ ਸਿੰਘ, ਪੰਚ ਬਲਵਿੰਦਰ ਸਿੰਘ, ਨੰਬਰਦਾਰ ਬਿਕਰਮ ਸਿੰਘ ਸੁਧਾਰ ਪੁਰੀ, ਪੰਚ ਪਲਵਿੰਦਰ ਸਿੰਘ, ਪੰਚ ਆਤਮਾ ਸਿੰਘ, ਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ, ਪਰਮਜੀਤ ਕੌਰ ਆਂਗਣਵਾੜੀ, ਹਰਪ੍ਰੀਤ, ਮਹਿਕ, ਸਿਮਰਨ ਕੌਰ ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ।
ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਗਵਾਈ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਹਰ ਔਰਤ ਨੂੰ ਮਿਲੇਗੀ ਸਹੂਲਤ-ਤਰਸੇਮ ਸਹੋਤਾ
ਅਜੀਤ ਡੈਸਕ
16-07-2026