ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ (ਮੈਂਬਰ ਸ਼੍ਰੋਮਣੀ ਕਮੇਟੀ) ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਭੁਪਿੰਦਰ ਸਿੰਘ ਸਪੁੱਤਰ ਫ਼ਕੀਰ ਸਿੰਘ ਪਿੰਡ ਚੀਮਾਂਬਾਠ ਨੂੰ ਘਰੇਲੂ ਆਰਥਿਕ ਸਹਾਇਤਾ ਫੰਡ ਦਾ ਚੈੱਕ ਭੇਟ ਕੀਤਾ । ਇਸ ਮੌਕੇ ਜਥੇਦਾਰ ਜਲਾਲਉਸਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਹਮੇਸ਼ਾਂ ਲੋਕ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸੇਵਾ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੇ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਜਿੱਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੀਆਂ ਵੱਡੀਆਂ ਸੇਵਾਵਾਂ ਨਿਭਾ ਰਹੀ ਹੈ, ਉਥੇ ਸਮਾਜਿਕ ਸੇਵਾਵਾਂ ਨਿਭਾਉਂਦਿਆਂ, ਬੱਚਿਆਂ ਨੂੰ ਵਿਦਿਅਕ ਸਹੂਲਤਾਂ ਲਈ ਸਕੂਲ, ਸਿਹਤ ਸੇਵਾਵਾਂ ਲਈ ਹਸਪਤਾਲ ਅਤੇ ਨੌਜਵਾਨ ਪਨੀਰੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਕੈਡਮੀਆਂ ਚਲਾ ਰਹੀ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਸੀਨੀਅਰ ਆਗੂ ਰਾਜਿੰਦਰ ਸਿੰਘ ਲਿੱਦੜ, ਹਰਜਿੰਦਰ ਸਿੰਘ ਸਾਬਕਾ ਸਰਪੰਚ ਭਲਾਈਪੁਰ ਪੂਰਬਾਂ ਅਤੇ ਹੋਰ ਹਾਜ਼ਰ ਸਨ ।
ਜਥੇਦਾਰ ਜਲਾਲ ਉਸਮਾ ਨੇ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ
ਅਜੀਤ ਡੈਸਕ
16-07-2026