ਚੋਗਾਵਾਂ, 16 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਜ਼ਿਲ੍ਹਾ ਅੰਮ੍ਰਿਤਸਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਪੰਜਾਬ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਗਿਆ। ਦੇਸ਼ ਬਚਾਓ ਮੋਰਚੇ ਦੇ ਸੱਦੇ ‘ਤੇ ਭਾਰਤ-ਅਮਰੀਕਾ ਵਿਚਕਾਰ ਚੱਲ ਰਹੀਆਂ ਵਪਾਰ ਵਾਰਤਾਵਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਹੱਦੀ ਪਿੰਡ ਕੱਕੜ ਤੋਂ ਡਾ. ਗੁਰਪ੍ਰਤਾਪ ਸਿੰਘ ਕੱਕੜ ਦੀ ਅਗਵਾਈ ਹੇਠ ਇਕ ਵਿਸ਼ਾਲ ਮੋਟਰਸਾਈਕਲ ਮਾਰਚ ਵੱਖ-ਵੱਖ ਪਿੰਡਾਂ ‘ਚ ਕੱਢਿਆ ਗਿਆ। ਮੋਟਰਸਾਈਕਲ ਮਾਰਚ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਸਮੇਤ ਸਤਿੰਦਰ ਸਿੰਘ, ਬਲਰਾਜ ਸਿੰਘ, ਸੰਦੀਪ ਸਿੰਘ ਵਾਹਲਾ, ਸੰਦੀਪ ਸਿੰਘ, ਬਾਜ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੋਨੂੰ ਸਿੰਘ, ਪੀ.ਏ. ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਗੁਰਦੇਵ ਸਿੰਘ ਸੇਠੀ, ਗੁਰਪ੍ਰੀਤ ਸਿੰਘ ਮੰਝ, ਰਣਜੀਤ ਸਿੰਘ ਪੰਡੋਰੀ, ਗੁਰਲਾਲ ਸਿੰਘ ਰਾਣੀਆ, ਇਕਬਾਲ ਸਿੰਘ ਰਾਣੀਆ, ਕੁਲਦੀਪ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ ਜੱਸਾ, ਡਾ. ਮਹਿੰਗਾ ਮੱਲ, ਗੁਰਜੀਤ ਸਿੰਘ, ਰੇਸ਼ਮ ਸਿੰਘ, ਗੁਰਬਾਜ ਸਿੰਘ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਜਸਨੂਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਲੋਕ-ਹਿੱਤ ਦੇ ਮੁੱਦਿਆਂ ਲਈ ਚੱਲ ਰਹੇ ਸੰਘਰਸ਼ ਵਿਚ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਪੰਜਾਬ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਸਰਹੱਦੀ ਪਿੰਡ ਕੱਕੜ ਤੋਂ ਮੋਟਰਸਾਈਕਲ ਮਾਰਚ ਕੱਢ ਕੇ ਕੀਤੀ ਨਾਅਰੇਬਾਜ਼ੀ
ਅਜੀਤ ਡੈਸਕ
17-07-2026