07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਿਆਮਪੁਰ ਵਿਖੇ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 17-07-2026

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਪਿੰਡ ਕਿਆਮਪੁਰ ਵਿਖੇ ਸੀਨੀਅਰ ਆਗੂ ਪ੍ਰਧਾਨ ਕਾਰਜਵਿੰਦਰ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕਾ ਅਜਨਾਲਾ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ, ਬੂਥ ਪੱਧਰ ‘ਤੇ ਸੰਗਠਨ ਨੂੰ ਸਰਗਰਮ ਕਰਨ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਗੂਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਉਪਰੰਤ ਸ: ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ ਅਤੇ ਸਾਡੇ ਵਰਕਰ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮਕਸਦ ਕਾਂਗਰਸ ਪਾਰਟੀ ਨੂੰ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ ਹਰ ਵਰਗ ਦੀ ਆਵਾਜ਼ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾ ਰਹੀ ਹੈ। ਇਸ ਮੌਕੇ ਪ੍ਰਧਾਨ ਕਾਰਜਵਿੰਦਰ ਸਿੰਘ ਬੁੱਟਰ, ਦਲਵਿੰਦਰ ਸਿੰਘ ਬੁੱਟਰ ਕਿਆਮਪੁਰ, ਡਾ: ਜਤਿੰਦਰ ਸਿੰਘ ਚੀਮਾ, ਪੰਚ ਮਨਪ੍ਰੀਤ ਸਿੰਘ, ਪੰਚ ਗੁਰਭੇਜ ਸਿੰਘ, ਪੰਚ ਚੰਨਣ ਸਿੰਘ, ਕਸ਼ਮੀਰ ਸਿੰਘ ਫ਼ੌਜੀ, ਦਰਬਾਰਾ ਸਿੰਘ, ਰਣਜੀਤ ਸਿੰਘ ਗੋਲਡੀ, ਪਰਮਜੀਤ ਸਿੰਘ, ਨੰਬਰਦਾਰ ਦਲਵਿੰਦਰ ਸਿੰਘ, ਬਲਵਿੰਦਰ ਸਿੰਘ ਬੁੱਟਰ, ਪੰਚ ਤਰਸੇਮ ਸਿੰਘ, ਬਲਵਿੰਦਰ ਸਿੰਘ ਸੋਨੂੰ ਅਤੇ ਧਰਮ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਸਾਹਨੇਵਾਲ ’ਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਣ ਉਪਰੰਤ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸਰਹੱਦੀ ਪਿੰਡ ਕੱਕੜ ਤੋਂ ਮੋਟਰਸਾਈਕਲ ਮਾਰਚ ਕੱਢ ਕੇ ਕੀਤੀ ਨਾਅਰੇਬਾਜ਼ੀ
Ad Position 24