15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਲੁੱਧੜ ’ਚ ਨਸ਼ਿਆਂ ਵਿਰੁੱਧ ‘ਆਪ’ ਵਲੰਟੀਅਰਾਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 18-07-2026
ਜੇਠੂਵਾਲ, 17 ਜੁਲਾਈ (ਮਿੱਤਰਪਾਲ ਰੰਧਾਵਾ)- ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੂਸਰੇ ਪੜਾਅ ਵਜੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ, ਹੁਣ ਤੱਕ ਸਰਕਾਰ ਵਲੋਂ ਵੱਡੇ-ਵੱਡੇ ਨਸ਼ਿਆਂ ਦੇ ਤਸਕਰਾਂ ਨੂੰ ਗ੍ਰਿਫਤਾਰ ਕਰਨਾ ਵੱਡੀ ਪ੍ਰਾਪਤੀ ਹੈ ਅਤੇ ਇਹ ਸਭ ਕੁਝ ਪੰਜਾਬ ਦੇ ਬਹਾਦਰ ਪੁਲਿਸ ਮੁਲਾਜ਼ਮਾ ਦਾ ਉਪਰਾਲਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਚ ਐੱਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਪਿੰਡ ਲੁੱਧੜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਮੁਹਿੰਮ ਤਹਿਤ ਵਿਲਜ ਡਿਫੈਂਸ ਕਮੇਟੀ ਦੇ ਸਰਗਰਮ ਵਲੰਟੀਅਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ। ਲੁੱਧੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਿਲਾਫ ਜੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿਚ ਲਿਆ ਕੇ ਸਖ਼ਤ ਸਜ਼ਾ ਦਿਵਾਉਣ ਦੀ ਲੋੜ ਹੈ ਤਾਂ ਜੋ ਪੰਜਾਬ ਦੀ ਜਵਾਨੀ ਦਾ ਭਵਿੱਖ ਸੁਰੱਖਿਅਤ ਬਨਾਇਆ ਜਾ ਸਕੇ। ਮੀਟਿੰਗ ਵਿਚ ਡਾ. ਰਾਕੇਸ਼ ਕੁਮਾਰ ਸ਼ਰਮਾ, ਨਿਸ਼ਾਨ ਸਿੰਘ ਕਲੇਰ ਮਾਂਗਟ, ਰਾਜਵਿੰਦਰ ਸਿੰਘ, ਅਜੈਪਾਲ ਸਿੰਘ ਭੱਟੀ, ਗੁਰਪ੍ਰੀਤ ਗੋਲਾ, ਬਲਜਿੰਦਰ ਸਿੰਘ, ਬਾਬਾ ਸੁਖਪਾਲ ਛਿੰਦਾ ਸਮੇਤ ਆਪ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ 22 ਨੂੰ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ-ਪਿੰਡ ਯੂਥ ਅਕਾਲੀ ਦਲ ਦੀਆਂ ਕਮੇਟੀਆਂ ਗਠਿਤ ਕਰਾਂਗੇ-ਹਲਕਾ ਇੰਚਾਰਜ ਗੁਰਜਿੰਦਰ ਸਿੰਘ
Ad Position 24