15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜਮਹੂਰੀ ਕਿਸਾਨ ਸਭਾ ਵਲੋਂ 22 ਨੂੰ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ

Ad Position 21
No active advertisement
ਅਜੀਤ ਡੈਸਕ 18-07-2026
ਤਰਸਿੱਕਾ, 17 ਜੁਲਾਈ (ਅਤਰ ਸਿੰਘ ਤਰਸਿੱਕਾ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ ਤੇ ਹਰਪ੍ਰੀਤ ਸਿੰਘ ਬੁਟਾਰੀ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਕੱਲ ਮਨਰੇਗਾ ਮੁਲਾਜ਼ਮਾਂ ‘ਤੇ ਕੀਤੇ ਗਏ ਪੁਲਿਸ ਜਬਰ ਦੀ ਅਸੀਂ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੋਕਾਂ ਨੂੰ ਪੱਕੇ ਰੁਜ਼ਗਾਰ ਦੇਣ ਦੀਆਂ ਡੀਂਗਾਂ ਮਾਰ ਰਹੀ ਹੈ । ਪਰ ਹਕੀਕਤ ਵਿਚ ਰੁਜ਼ਗਾਰ ਮੰਗਦੇ ਲੋਕਾਂ ਨੂੰ ਪ੍ਰਾਂਤ ਦੀਆਂ ਸੜਕਾਂ ਉੱਪਰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਬਦਲਾਅ ਦਾ ਨਾਅਰਾ ਦੇ ਕੇ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ‘ਤੇ ਤਸ਼ੱਦਦ ਕਰਨ ਦੀ ਪਹਿਲੀਆਂ ਸਰਕਾਰਾਂ ਨਾਲੋਂ ਵੀ ਮਾਤ ਪਾ ਦਿੱਤੀ ਹੈ । ਜਿਸ ਦੇ ਖਿਲਾਫ ਹੋਰ ਵੱਡੀ ਲਾਮਬੰਦੀ ਕਰਨ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ 22 ਜੁਲਾਈ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਸੂਬੇ ਭਰ ਦੇ ਟੋਲ ਪਲਾਜ਼ੇ ਫਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਸਬੰਧੀ ਪਿੰਡਾਂ ਵਿਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਉਸ ਦਿਨ ਇਲਾਕੇ ਦੇ ਦੋਵੇਂ ਟੋਲ ਪਲਾਜ਼ੇ ਨਿੱਜਰਪੁਰਾ ਅਤੇ ਢਿੱਲਵਾਂ ਫਰੀ ਕੀਤੇ ਜਾਣਗੇ। ਇਸ ਮੌਕੇ ਸਭਾ ਦੇ ਪ੍ਰਮੁੱਖ ਆਗੂ ਬਲਦੇਵ ਸਿੰਘ ਸੈਦਪੁਰ, ਰਸ਼ਪਾਲ ਸਿੰਘ ਬੁਟਾਰੀ, ਹਰਪ੍ਰੀਤ ਸਿੰਘ ਬੁਟਾਰੀ ਤੇ ਪਰਗਟ ਸਿੰਘ ਡੇਹਰੀਵਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਪੀ. ਐੱਲ. ਕੰਪਨੀ ਵਲੋਂ ਸਕੂਲ ਨੂੰ ਵਾਟਰ ਕੂਲਰ ਤੇ ਵਿਦਿਆਰਥੀਆਂ ਲਈ ਕਿੱਟਾਂ ਭੇਟ ਅਗਲੀ ਖ਼ਬਰ ਲੁੱਧੜ ’ਚ ਨਸ਼ਿਆਂ ਵਿਰੁੱਧ ‘ਆਪ’ ਵਲੰਟੀਅਰਾਂ ਦੀ ਹੋਈ ਮੀਟਿੰਗ
Ad Position 24