15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗਿੱਲ ਵਲੋਂ ਮਜੀਠਾ ਤੋਂ ਬਣੇ ਸਵਰਨਕਾਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਰਾਣਾ ਨੂੰ ਸੌਂਪਿਆ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 18-07-2026
ਮੱਤੇਵਾਲ, 17 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਵਰਨਕਾਰ ਕਮੇਟੀਆਂ ਦੇ ਚੇਅਰਮੈਨ ਦੇ ਅਹੁਦੇ ਲਈ ਨਿਯੁਕਤੀ ਕਰਦਿਆਂ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਹਲਕਾ ਮਜੀਠਾ ਤੋਂ ਸੀਨੀਅਰ ‘ਆਪ’ ਆਗੂ ਹਰਜੀਤ ਸਿੰਘ ਰਾਣਾ ਮੱਤੇਵਾਲ ਨੂੰ ਸਵਰਨਕਾਰ ਕਮੇਟੀ ਦਾ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੇਅਰਮੈਨ ਨਿਯੁਕਤ ਕੀਤਾ। ਇਸ ਨਿਯਕਤੀ ਪਿੱਛੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਤਲਬੀਰ ਸਿੰਘ ਗਿੱਲ ਵਲੋਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਹਾਈ ਕਮਾਂਡ ਵਲੋਂ ਪਾਰਟੀ ਲਈ ਵਫਾਦਾਰ ਵਰਕਰਾਂ ਨੂੰ ਪਾਰਟੀ ਵਿਚ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰੇਕ ਵਰਗ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਸਹੂਲਤਾਂ ਤੋਂ ਪੂਰੀ ਸੰਤੁਸ਼ਟ ਹੈ। ਇਸ ਮੌਕੇ ਹਰਜੀਤ ਸਿੰਘ ਮੱਤੇਵਾਲ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯਕਤੀ ’ਤੇ ਇਲਾਕੇ ਦੇ ਸੀਨੀਅਰ ਆਗੂਆਂ ਵਲੋਂ ਹਰਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 60 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਨਾਲ ਆਰ... ਅਗਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਲਗਾਏ ਜਾ ਰਹੇ ਵੱਡੇ-ਵੱਡੇ ਬਿਜਲੀ ਦੇ ਕੱਟਾਂ ਤੋਂ ਲੋਕਾਂ ਪ੍ਰੇਸ਼ਾਨ
Ad Position 24