15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੁਖਅਮਨਦੀਪ ਸਿੰਘ ਅਮਨ ਕੜਿਆਲ ਕੰਬੋਜ ਭਲਾਈ ਬੋਰਡ ਦੇ ਹਲਕਾ ਰਾਜਾਸਾਂਸੀ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 18-07-2026
ਹਰਸਾ ਛੀਨਾ, 17 ਜੁਲਾਈ (ਕੜਿਆਲ)-ਮੁੱਖ ਮੰਤਰੀ ਪੰਜਾਬ ਦੇ ਦਫਤਰ ਵਲੋਂ ਜਾਰੀ ਪੱਤਰ ਅਨੁਸਾਰ ਨੌਜਵਾਨ ਆਗੂ ਸੁੱਖਅਮਨਦੀਪ ਸਿੰਘ ਅਮਨ ਕੜਿਆਲ ਨੂੰ ਕੰਬੋਜ ਭਲਾਈ ਬੋਰਡ ਦੇ ਹਲਕਾ ਰਾਜਾਸਾਂਸੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ। ਇਸ ਸਮੇਂ ਅਜੀਤ ਨਾਲ ਵਿਸੇਸ਼ ਗੱਲਬਾਤ ਦੌਰਾਨ ਸ. ਅਮਨ ਕੜਿਆਲ ਨੇ ਆਮ ਆਦਮੀ ਪਾਰਟੀ ਤੇ ਸੂਬਾ ਸਰਕਾਰ ਵਲੋਂ ਸੌਂਪੀ ਜ਼ਿੰਮੇਵਾਰੀ ਲਈ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦਾ ਧੰਨਵਾਦ ਕਰਦਿਆਂ ਲੰਬੇ ਅਰਸੇ ਤੋਂ ਤਤਕਾਲੀ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਵਿਸਾਰੀ ਕੰਬੋਜ ਭਾਈਚਾਰੇ ਦੀ ਬਿਹਤਰੀ ਅਤੇ ਭਲਾਈ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦਾ ਆਮ ਆਦਮੀ ਪਾਰਟੀ ਹਾਈਕਮਾਨ ਨੂੰ ਭਰੋਸਾ ਦਿਵਾਇਆ। ਇਸ ਮੌਕੇ ਅਮਨ ਕੜਿਆਲ ਦੀ ਨਿਯੁਕਤੀ ‘ਤੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ, ਰੇਸ਼ਮ ਵੜੈਚ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਨਵਪ੍ਰੀਤ ਸਿੰਘ ਨਵ ਕੜਿਆਲ ਮੈਂਬਰ ਬਲਾਕ ਸੰਮਤੀ, ਸਰਪੰਚ ਹਰਮਨਦੀਪ ਸਿੰਘ ਸ਼ਾਹ ਸਮੇਤ ਆਪ ਆਗੂਆਂ ਤੇ ਵਰਕਰਾਂ ਵਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਮੁੜ ਬਣੇਗੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ-ਤਲਬੀਰ ਗਿੱਲ ਅਗਲੀ ਖ਼ਬਰ ਮੁਫ਼ਤ ਨਸ਼ਾ ਛੁਡਾਊ ਕੈਂਪ ਪਿੰਡ ਭੰਗਵਾਂ ’ਚ 20 ਨੂੰ
Ad Position 24