15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

‘ਆਪ’ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ-ਸੋਨੀਆ ਮਾਨ

Ad Position 21
No active advertisement
ਅਜੀਤ ਡੈਸਕ 18-07-2026
ਚੋਗਾਵਾਂ, 17 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੱਖਣਪੁਰਾ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਪਿੰਡ ਦੀ ਨਿਸ਼ਾਨਦੇਹੀ ਕਰ ਕੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ (ਰਜਿਸਟਰੀਆਂ) ਸੌਂਪੇ ਗਏ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਸਾਲਾਂ ਪੁਰਾਣੀ ਮੰਗ ਪੂਰੀ ਹੋਈ ਹੈ। ਇਸ ਮੌਕੇ ਮੈਂਬਰ ਗੁਰਜੀਤ ਸਿੰਘ, ਮੈਂਬਰ ਅਨੋਖ ਸਿੰਘ ਤੇ ਸਮੂਹ ਪਿੰਡ ਵਾਸੀਆਂ ਵਲੋਂ ਸੋਨੀਆ ਮਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਸਰਪੰਚ ਅਵਤਾਰ ਸਿੰਘ ਲਾਲੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਦਿਲਬਾਗ ਸਿੰਘ, ਗੁਰ ਮਿਲਾਪ ਸਿੰਘ, ਬਰਿੰਦਰ ਸਿੰਘ, ਕਵਰਪਾਲ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਕਾਰਜ ਸਿੰਘ, ਸੋਹਣ ਸਿੰਘ, ਬਲਜਿੰਦਰ ਸਿੰਘ, ਗੁਰਭੇਜ ਸਿੰਘ, ਜੋਹਰਦੀਪ ਸਿੰਘ, ਰੇਸ਼ਮ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਨਸੀਬ ਸਿੰਘ, ਬਿੱਕਰ ਸਿੰਘ ਸਰਪੰਚ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਵਿਖੇ ਬਾਬਾ ਯਕੀਨੇ ਸ਼ਾਹ ਦੀ ਯਾਦ ’ਚ ਜੋੜ ਮੇਲਾ ਤੇ ਸੂਫ਼ੀਆਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 4 ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਸੰਬੰਧੀ ਕੀਤੀ ਵਿਚਾਰ-ਜਥੇਦਾਰ ਅ...
Ad Position 24