11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੋਨੀਆ ਮਾਨ ਵਲੋਂ ਲਾਲ ਲਕੀਰ ਵਾਲੀ ਥਾਵਾਂ ਦੀਆਂ ਰਜਿਸਟਰੀਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 19-07-2026
ਓਠੀਆਂ, 18 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਜੱਜੇ ਵਿਖੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਪਿੰਡ ਪਹੁੰਚ ਕੇ ਪਿੰਡ ਵਾਸੀਆਂ ਨੂੰ ਲਾਲ ਲਕੀਰ ਵਾਲੀਆਂ ਥਾਵਾਂ ਦੀਆਂ ਰਜਿਸਟਰੀਆਂ ਵੰਡੀਆਂ। ਪਿੰਡ ਦੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਗੁਰਜੰਟ ਸਿੰਘ ਜੱਜੇ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨਾਲ ਜੋ ਚੋਣਾਂ ਵੇਲੇ ਵਾਅਦੇ ਕੀਤੇ ਹੋਏ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। 2027 ਵਿਚ ਦੁਬਾਰਾ ਪੰਜਾਬ ਦੇ ਵਾਸੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣਗੇ ਸੂਬੇ ਨੂੰ ਰਹਿੰਦਾ ਰੰਗਲਾ ਪੰਜਾਬ ਬਣਾਉਣ ਦੀ ਕੋਈ ਕਸਰ ਨਹੀਂ ਛੱਡਣਗੇ ਇੰਚਾਰਜ ਮੈਡਮ ਸੋਨੀਆ ਮਾਨ ਨੂੰ ਪਿੰਡ ਪਹੁੰਚਣ ’ਤੇ ਪਿੰਡ ਦੀ ਪੰਚਾਇਤ ਅਤੇ ਮੁਹਤਬਰਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਸਰਪੰਚ ਨਾਨਕ ਸਿੰਘ, ਗੁਰਲਾਲ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਸਾਹਿਬ ਸਿੰਘ ਕਿਰਪਾਲ ਸਿੰਘ, ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਨੂੰ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ’ਤੇ ਪ੍ਰਨੀਤ ਕੌਰ ਤੇ ਜੈ ਇੰਦਰ ਕੌਰ ਨ... ਅਗਲੀ ਖ਼ਬਰ ਥਾਣਾ ਤਰਸਿੱਕਾ ਵਲੋਂ ਇਕ ਪਿਸਟਲ ਤੇ ਚਾਰ ਜ਼ਿੰਦਾ ਰੌਂਦਾਂ ਸਮੇਤ ਦੋ ਵਿਅਕਤੀ ਗ੍ਰਿਫਤਾਰ
Ad Position 24