10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਲੋਕਾਂ ਦੀ ਭਲਾਈ ਅਤੇ ਵਿਕਾਸ ਹੀ ਮਾਨ ਸਰਕਾਰ ਦੀ ਸਰਬਉੱਚ ਤਰਜੀਹ- ਈ.ਟੀ.ਓ.

Ad Position 21
No active advertisement
ਅਜੀਤ ਡੈਸਕ 19-07-2026
ਟਾਂਗਰਾ, 18 ਜੁਲਾਈ (ਹਰਜਿੰਦਰ ਸਿੰਘ ਕਲੇਰ)- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਦੁਆਰ ’ਤੇ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸੇ ਮਕਸਦ ਤਹਿਤ ਕਰਵਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ । ਪਿੰਡ ਮਾਲੋਵਾਲ ਵਿਖੇ ਐਡਵੋਕੇਟ ਲਵਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਈ.ਟੀ.ਓ. ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੀ ਤਾਂ ਪੰਜਾਬ ਦੇ ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਪ੍ਰਾਈਵੇਟ ਕੰਪਨੀ ਤੋਂ ਖਰੀਦ ਕੇ ਸਰਕਾਰੀ ਮਾਲਕੀ ਹੇਠ ਲਿਆਂਦਾ ਗਿਆ । ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਨਾਲ ਪੰਜਾਬ ਦੀ ਬਿਜਲੀ ਉਤਪਾਦਨ ਸਮਰੱਥਾ ’ਚ ਵਾਧਾ ਹੋਇਆ ਅਤੇ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਵੱਡੀ ਸਫਲਤਾ ਮਿਲੀ । ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਇਕ ਹੋਰ ਪ੍ਰਾਈਵੇਟ ਥਰਮਲ ਪਲਾਂਟ ਨੂੰ ਵੀ ਸਰਕਾਰੀ ਮਾਲਕੀ ਹੇਠ ਲਿਆਉਣ ਦੀ ਸੀ ਤਾਂ ਜੋ ਪੰਜਾਬ ਬਿਜਲੀ ਦੇ ਖੇਤਰ ’ਚ ਹੋਰ ਵੱਧ ਆਤਮਨਿਰਭਰ ਬਣ ਸਕੇ । ਪਰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਬਦਲ ਜਾਣ ਕਾਰਨ ਇਹ ਯੋਜਨਾ ਅਮਲੀ ਰੂਪ ਨਹੀਂ ਧਾਰ ਸਕੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ-ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਤਿਹਾਸਕ ਫ਼ੈਸਲੇ ਲੈ ਰਹੀ ਹੈ । ਇਸ ਮੌਕੇ ਜ਼ਿਲ੍ਹਾ ਲੀਗਲ ਵਿੰਗ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਲਵਦੀਪ ਸਿੰਘ ਮਾਲੋਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਕੌਰ ਮਾਲੋਵਾਲ, ਚੇਅਰਮੈਨ ਅਮਰੀਕ ਸਿੰਘ ਸੋਢੀ, ਪ੍ਰਧਾਨ ਸਤਿੰਦਰ ਸਿੰਘ, ਸੀਨੀਅਰ ਆਗੂ ਜਗਦੀਪ ਸਿੰਘ ਮਿੰਟੂ, ਮਨਜਿੰਦਰ ਸਿੰਘ ਜੋਸਨ, ਕਵਰਜੀਤ ਸਿੰਘ ਡਿਪਟੀ, ਜਰਮਨਜੀਤ ਸਿੰਘ, ਡਾ. ਕਵਰਜੀਤ ਸਿੰਘ, ਮਲਵਿੰਦਰ ਪਾਲ ਸਿੰਘ, ਪੰਚ ਜਸਪਾਲ ਸਿੰਘ, ਪੰਚ ਰਾਜਬੀਰ ਕੌਰ, ਪੰਚ ਅਮਨਦੀਪ ਕੌਰ , ਪੰਚ ਵਰਿੰਦਰ ਕੌਰ, ਸੁਮਨ ਸਿੰਘ, ਗੁਰਮੇਜ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਯਾਦਵਿੰਦਰ ਸਿੰਘ, ਕਵਲਜੀਤ ਸਿੰਘ, ਕੁਲਵਿੰਦਰ ਸਿੰਘ, ਪ੍ਰਧਾਨ ਗੁਲਸ਼ੇਰ ਸਿੰਘ, ਮੈਂਬਰ ਹਰਜੋਤ ਸਿੰਘ, ਮਨਜੋਤ ਸਿੰਘ, ਸਤਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਬੂਟਾ ਰਾਮ ਵਿਮੁਕਤ ਜਾਤੀਆਂ ਬੋਰਡ ਪੰਜਾਬ ਦੇ ਹਲਕਾ ਮਜੀਠਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਸੂਬੇ ਦੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਅਲ ਟੈਰਿਫ ਤੋਂ ਮੁਕਤ ਕਰਨ ਲਈ ਬਿਜਲੀ ਨਿਗਮ ਵਲੋਂ ਸਖ਼ਤ ਨਿਰਦੇਸ਼ ਜਾਰੀ
Ad Position 24