10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਖੇ ਇਕ ਹਫ਼ਤੇ ਦਾ ਵਿਸ਼ੇਸ਼ ਸਮਰ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 19-07-2026

ਚਵਿੰਡਾ ਦੇਵੀ, 18 ਜੁਲਾਈ (ਸਤਪਾਲ ਸਿੰਘ ਢੱਡੇ)- ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਵਿਦਿਆਰਥੀਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਸਾਰਥਕ, ਰਚਨਾਤਮਕ ਅਤੇ ਗਿਆਨਵਰਧਕ ਬਣਾਉਣ ਦੇ ਉਦੇਸ਼ ਨਾਲ ਇਕ ਹਫ਼ਤੇ ਦਾ ਵਿਸ਼ੇਸ਼ ਸਮਰ ਕੈਂਪ ਕਰਵਾਇਆ ਗਿਆ। ਕੈਂਪ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਦਾ ਸਰਵਪੱਖੀ ਵਿਕਾਸ ਸਿਰਫ਼ ਕਿਤਾਬੀ ਗਿਆਨ ਨਾਲ ਸੰਭਵ ਨਹੀਂ, ਸਗੋਂ ਸਹਿ-ਪਾਠਕ੍ਰਮ ਗਤੀਵਿਧੀਆਂ, ਖੇਡਾਂ ਅਤੇ ਰਚਨਾਤਮਕ ਪ੍ਰੋਗਰਾਮ ਵੀ ਇਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਕਿਹਾ ਕਿ ਸਮਰ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਲੁਕਵੀਂ ਪ੍ਰਤਿਭਾ ਨੂੰ ਉਜਾਗਰ ਕਰਨਾ ਹੈ । ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ, ਬੌਧਿਕ, ਸਮਾਜਿਕ ਅਤੇ ਰਚਨਾਤਮਕ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ। ਸਮਰ ਕੈਂਪ ਦੌਰਾਨ ਵਿਦਿਆਰਥੀਆਂ ਲਈ ਪੇਂਟਿੰਗ, ਡਰਾਇੰਗ, ਡਾਂਸ, ਸੰਗੀਤ, ਯੋਗਾ, ਕਬੱਡੀ, ਫੁੱਟਬਾਲ, ਐਥਲੈਟਿਕਸ, ਕੰਪਿਊਟਰ ਸਿੱਖਿਆ, ਵਿਗਿਆਨ ਨਾਲ ਸਬੰਧਿਤ ਪ੍ਰਯੋਗਾਤਮਕ ਗਤੀਵਿਧੀਆਂ ਅਤੇ ਸ਼ਖਸੀਅਤ ਵਿਕਾਸ ਨਾਲ ਜੁੜੇ ਵਿਸ਼ੇਸ਼ ਸੈਸ਼ਨ ਕਰਵਾਏ ਗਏ । ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਵਲੋਂ ਸਨਮਾਨਿਤ ਕੀਤਾ ਗਿਆ। ਇਹ ਸਮਰ ਕੈਂਪ ਕੋਚ ਅੰਗਰੇਜ਼ ਸਿੰਘ, ਕੋਚ ਗੁਰਪ੍ਰੀਤ ਸਿੰਘ, ਕੋਚ ਸੁਖਚੈਨ ਸਿੰਘ, ਕੋਚ ਸੁਖਦੇਵ ਸਿੰਘ, ਕੋਚ ਜੈਪਾਲ, ਕੋਚ ਮਨਜਿੰਦਰ ਸਿੰਘ, ਕੋਚ ਹਰਪ੍ਰੀਤ ਸਿੰਘ ਅਤੇ ਕੋਚ ਸੋਨੀਆ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਇਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਭਲਾਈਪੁਰ ਵਲੋਂ ਬੂਥ ਮਾਈਕ੍ਰੋ ਮੈਨੇਜਮੈਂਟ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ’ਚ ਦੌਰਾ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕੱਤਰਤਾ ਨੂੰ ਬੀਬੀ ਬਲਵਿੰਦਰ ਕੌਰ ਨੇ ਕੀਤਾ ਸੰਬੋਧਨ
Ad Position 24