10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਲਾਈਪੁਰ ਵਲੋਂ ਬੂਥ ਮਾਈਕ੍ਰੋ ਮੈਨੇਜਮੈਂਟ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ’ਚ ਦੌਰਾ

Ad Position 21
No active advertisement
ਅਜੀਤ ਡੈਸਕ 19-07-2026
ਬਾਬਾ ਬਕਾਲਾ ਸਾਹਿਬ, 18 ਜਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਚਲਾਏ ਬੂਥ ਮਾਈਕਰੋ ਮੈਨੇਜਮੈਂਟ ਪ੍ਰੋਗਰਾਮ ਤਹਿਤ ਅੱਜ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਧਿਆਨਪੁਰ, ਕਲੇਰ ਘੁਮਾਣ, ਬਾਣੀਆਂ, ਕਾਲੇਕੇ, ਸੁਧਾਰ, ਦਨਿਆਲ ਆਦਿ ਪਿੰਡਾਂ ਦਾ ਦੌਰਾ ਕਰ ਪਿੰਡਾਂ ਦੇ ਮੁਹਤਬਰ ਸਾਥੀਆਂ ਨਾਲ ਗੱਲਬਾਤ ਕਰਕੇ ਬੂਥ ਕੋਆਡੀਨੇਟਰ ਅਤੇ ਬੂਥ ਸੇਵਕ ਬਣਾਉਣ ਲਈ ਪ੍ਰੇਰਿਤ ਕੀਤਾ । ਸ: ਭਲਾਈਪੁਰ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ, ਸੋ ਪਾਰਟੀ ਹਾਈਕਮਾਨ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਨੂੰ ਪਿੰਡ ਪਿੰਡ ਅਤੇ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਇਹ ਮੁਹਿੰਮ ਆਰੰਭੀ ਗਈ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਸਾ: ਪ੍ਰਧਾਨ ਰੌਬਿਨ ਮਾਨ, ਡਾ: ਬਿਕਰਮਜੀਤ ਸਿੰਘ ਬਾਠ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਦਿਆਲ ਸਿੰਘ ਕੰਗ ਬੁਟਾਰੀ, ਜੈਵਿੰਦਰ ਸਿੰਘ ਭੁੱਲਰ, ਕੁੰਨਣ ਸਿੰਘ ਬਾਣੀਆਂ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਪ੍ਰਧਾਨ ਅਰਸ਼ ਬੱਲ, ਪ੍ਰਧਾਨ ਜਰਮਨ ਸਿੰਘ ਜਸਪਾਲ, ਜਗਦੀਪ ਸਿੰਘ ਮਾਨ, ਸਰਪੰਚ ਨੌਬੀ ਨਰੋਤਮਪੁਰ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸ਼ੇਰੋਂ, ਗੁਰਮੇਜ ਸਿੰਘ ਚੀਮਾਂ ਵੜੈਚ, ਬਲਜਿੰਦਰ ਸਿੰਘ ਚਾਹਲ, ਅਤੇ ਹੋਰ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਮਨਰੇਗਾ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ-ਜਥੇਦਾਰ ਜਲਾਲ ਉਸਮਾ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਖੇ ਇਕ ਹਫ਼ਤੇ ਦਾ ਵਿਸ਼ੇਸ਼ ਸਮਰ ਕੈਂਪ ਲਗਾਇਆ
Ad Position 24