07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੇਵਾਮੁਕਤ ਇੰਸਪੈਕਟਰ (ਰੋਡਵੇਜ਼) ਗੁਰਚਰਨ ਸਿੰਘ ਸੰਧੂ ਅਵਾਣ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 20-07-2026

ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਕਸਬਾ ਗੱਗੋਮਾਹਲ ਤੋਂ ਰੋਜ਼ਾਨਾ ‘ਅਜੀਤ’ ਦੇ ਪ੍ਰਤੀਨਿਧ ਬਲਵਿੰਦਰ ਸਿੰਘ ਸੰਧੂ ਦੇ ਵੱਡੇ ਭਰਾ ਅਤੇ ਪੰਚਾਇਤ ਅਫ਼ਸਰ ਗੁਰਭੇਜ ਸਿੰਘ ਸੰਧੂ ਤੇ ਐੱਨ.ਆਰ.ਆਈ. ਸੁਖਨੀਪ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਗੁਰਚਰਨ ਸਿੰਘ ਸੰਧੂ ਸੇਵਾਮੁਕਤ ਇੰਸਪੈਕਟਰ (ਰੋਡਵੇਜ਼) ਤੇ ਪ੍ਰਧਾਨ ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਅਜਨਾਲਾ ਪਿਛਲੇ ਦਿਨੀਂ ਕੈਨੇਡਾ ਦੀ ਧਰਤੀ ’ਤੇ ਪ੍ਰਮਾਤਮਾ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਜਨਾਲਾ ਵਿਖੇ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ। ਉਪਰੰਤ ਕਰਵਾਏ ਸ਼ਰਧਾਂਜਲੀ ਸਮਾਰੋਹ ਦੌਰਾਨ ‘ਅਜੀਤ’ ਉਪ ਦਫ਼ਤਰ ਅੰਮ੍ਰਿਤਸਰ ਦੇ ਇੰਚਾਰਜ ਜਸਵੰਤ ਸਿੰਘ ਜੱਸ ਵਲੋਂ ਰੋਜ਼ਾਨਾ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ, ਸੀ.ਈ.ਓ ਸ੍ਰੀਮਤੀ ਸਰਵਿੰਦਰ ਕੌਰ ਅਤੇ ਸੀਨੀਅਰ ਐਗਜ਼ੀਕਿਊਟਿਵ ਸ੍ਰੀਮਤੀ ਗੁਰਜੋਤ ਕੌਰ ਦੀ ਤਰਫ਼ੋਂ ਸਮੂਹ ਸੰਧੂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੇਵਾਮੁਕਤ ਐੱਸ.ਪੀ. ਕਸ਼ਮੀਰ ਸਿੰਘ, ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ, ਚਾਚਾ ਕੁਲਵੰਤ ਸਿੰਘ, ਗੁਲਜ਼ਾਰ ਸਿੰਘ ਬਸੰਤ ਕੋਟ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਭੰਗੂ, ਲਖਬੀਰ ਸਿੰਘ ਨਿਜ਼ਾਮਪੁਰ ਜ਼ਿਲ੍ਹਾ ਸਕੱਤਰ, ਡਾ: ਪਰਮਜੀਤ ਸਿੰਘ ਅਜਨਾਲਾ ਅਤੇ ਗੁਰਬਖ਼ਸ਼ ਸਿੰਘ ਆਦਿ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਮੌਤ ਨੂੰ ਇਲਾਕੇ, ਸਮਾਜ ਅਤੇ ਪੈਨਸ਼ਨਰ ਯੂਨੀਅਨ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਡੀ), ਬੀ.ਡੀ.ਪੀ.ਓ ਪਵਨ ਕੁਮਾਰ, ਮਾਰਕਫੈੱਡ ਦੇ ਬੀ.ਐੱਮ ਗੁਰਪ੍ਰੀਤ ਸਿੰਘ ਸੰਧੂ, ਸਰਕੂਲੇਸ਼ਨ ਇੰਚਾਰਜ ਗੁਰਮੁਖ ਸਿੰਘ ਭੱਟੀ, ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਜਨਰਲ ਸਕੱਤਰ ਰੇਸ਼ਮ ਸਿੰਘ, ਬਲਵਿੰਦਰ ਸਿੰਘ ਸੰਧੂ, ਬਲਾਕ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਜੈਂਟੀ ਅੱਬੂਸੈਦ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਪ੍ਰਧਾਨ ਰਾਜਬੀਰ ਸਿੰਘ ਮੱਧੂਸਾਂਗਾ, ਚੇਅਰਮੈਨ ਅਮਨਦੀਪ ਸਿੰਘ ਝੰਡੇਰ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਐਡਵੋਕੇਟ ਸੁਖਦੇਵ ਸਿੰਘ ਬਾਜਵਾ, ਨਵਤੇਜ ਸਿੰਘ ਸੁੱਗਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਅਵਾਣ, ਸਾਬਕਾ ਸਰਪੰਚ ਰਣਜੀਤ ਸਿੰਘ ਅਵਾਣ, ਅਮਰੀਕ ਸਿੰਘ ਢਿੱਲੋਂ, ਕਰਨੈਲ ਸਿੰਘ ਢਿੱਲੋਂ, ਟਰਾਂਸਪੋਰਟਰ ਸੁਖਦੇਵ ਸਿੰਘ ਵੇਹਰੂ, ਜੇ.ਈ ਬਿਕਰਮ ਸਿੰਘ ਦਿਆਲਪੁਰਾ, ਵਿਨੋਦ ਅਰੋੜਾ, ਸੁਖਦੇਵ ਸਿੰਘ ਢਿੱਲੋਂ, ਪਰਮਜੀਤ ਸਿੰਘ ਲਾਡੀ ਹੇਰ, ਆੜ੍ਹਤੀ ਇਕਬਾਲ ਸਿੰਘ ਨਿੱਝਰ, ਤਰੁਣ ਹੈਪੀ, ਹਰਮੀਤ ਸਿੰਘ, ਸਾਬਕਾ ਸਰਪੰਚ ਲਾਲੀ ਸੂਰੇਪੁਰ, ਸੁੱਖ ਮਾਹਲ, ਹਰਪਾਲ ਸਿੰਘ ਵਾਹਲਾ, ਬਲੌਰ ਸਿੰਘ ਵਿਰਕ ਅਤੇ ਹਰਜੀਤ ਸਿੰਘ ਉੱਪਲ ਆਦਿ ਤੋਂ ਇਲਾਵਾ ਹੋਰਨਾਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅੰਤ ਵਿਚ ਸਵ: ਗੁਰਚਰਨ ਸਿੰਘ ਦੇ ਸਪੁੱਤਰ ਸੁਖਨੀਪ ਸਿੰਘ ਸੰਧੂ ਵਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨਿਗਮ ਹਦੂਦ ਵਿਚਲੇ ਸੀਵਰੇਜ ਦੇ ਹਜ਼ਾਰਾਂ ਮੇਨ ਹੋਲ਼ ਨਾਗਰਿਕਾਂ ਦੇ ਜਾਨ-ਮਾਲ ਲਈ ਬਣ ਰਹੇ ਨੇ ਖ਼ਤਰਾ ਨਾਗਰਿਕਾਂ ਦੀ ਜਾਨ-ਮਾਲ... ਅਗਲੀ ਖ਼ਬਰ ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦੈ, ਬਿਨਾਂ ਦੇਰੀ ਡਾਕਟਰੀ ਸਹਾਇਤਾ ਲਓ-ਡਾ. ਬਲਬੀਰ ਸਿੰਘ
Ad Position 24
No active advertisement