06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਵਲੋਂ ਕਬੱਡੀ ਕੱਪ ਕਰਵਾਇਆ

Ad Position 21
No active advertisement
ਅਜੀਤ ਡੈਸਕ 20-07-2026

ਟਾਂਗਰਾ, 19 ਜੁਲਾਈ (ਹਰਜਿੰਦਰ ਸਿੰਘ ਕਲੇਰ)- ਪੀਰ ਬਾਬਾ ਮੀਰਾ ਸ਼ਾਲੀ ਮੁਹੰਮਦ ਸ਼ਾਹ ਦੀ ਯਾਦ ਨੂੰ ਸਮਰਪਿਤ ਖਲਚੀਆਂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ। ਇਸ ਮੌਕੇ ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਦੇ ਚੇਅਰਮੈਨ ਸਵਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਖਲਚੀਆਂ ਦੀ ਖੇਡ ਗਰਾਊਂਡ ’ਚ ਲੜਕਿਆਂ ਅਤੇ ਲੜਕੀਆਂ ਦਾ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਗਿਆ, ਜਿਸ ’ਚ ਇਲਾਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ। ਕਰਵਾਏ ਗਏ ਮੁਕਾਬਲਿਆਂ ਦੌਰਾਨ 70 ਕਿਲੋ ਭਾਰ ਵਰਗ ਵਿਚ ਮੋਠਾਵਾਲ ਦੀ ਟੀਮ ਨੇ ਪਹਿਲਾ ਅਤੇ ਖਲਚੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ । ਲੜਕੀਆਂ ਦੇ ਵਰਗ ਵਿਚ ਖਲਚੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ, ਜਦਕਿ ਬਾਠ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਸਮਾਪਤੀ ਸਮਾਗਮ ਦੌਰਾਨ ਜੇਤੂ ਟੀਮਾਂ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਟਰਾਫੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਟਰੱਸਟ ਦੇ ਚੇਅਰਮੈਨ ਸਵਰਜੀਤ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਅਜਿਹੇ ਖੇਡ ਸਮਾਗਮ ਨਿਰੰਤਰ ਕਰਵਾਏ ਜਾਂਦੇ ਰਹਿਣਗੇ । ਇਸ ਮੌਕੇ ਸਰਪੰਚ ਫੁਲਵਿੰਦਰ ਸਿੰਘ, ਹਰਜਿੰਦਰ ਸਿੰਘ ਕਲੇਰ ਮੀਡੀਆ ਐਡਵਾਈਜਰ, ਗੁਰਦੀਪ ਸਿੰਘ ਧੂਲਕਾ, ਮੰਗਲਦੀਪ ਸਿੰਘ ਪੱਤਰਕਾਰ ਵਿਸ਼ਵਜੀਤ ਸਿੰਘ, ਗਿੱਲ ਸਟੂਡੀਓ, ਸਤਪਾਲ ਸਿੰਘ ਫੌਜੀ, ਗੁਰਦਿਆਲ ਸਿੰਘ ਫੌਜ, ਜਗਜੀਤ ਸਿੰਘ ਗਿੱਲ, ਡਾ. ਬਲਵਿੰਦਰ ਸਿੰਘ ਗਿੱਲ, ਡਾ: ਰਾਜ ਕੁਮਾਰ, ਜਗਤਾਰ ਸਿੰਘ, ਪ੍ਰਭਜੀਤ ਸਿੰਘ ਫੌਜੀ, ਤਰਸੇਮ ਸਿੰਘ ਫੌਜੀ, ਸੁਖਦੇਵ ਸਿੰਘ ਫੌਜੀ, ਗੁਰਜਿੰਦਰ ਸਿੰਘ ਫੌਜੀ, ਮਨਜੀਤ ਧਾਮੀ, ਕਰਨਦੀਪ ਸਿੰਘ ਸੰਧੂ, ਦਿਆਲ ਸਿੰਘ, ਹਰਪਾਲ ਸਿੰਘ ਕੋਚ, ਮਨਜੀਤ ਸਿੰਘ ਕੋਚ ,ਤਰੁਣ ਸੰਧੂ ਸਮੇਤ ਹੋਰ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਸੀਨੀਅਰ ਫੁੱਟਬਾਲ ਚੈਂਪੀਅਨਸ਼ਿਪ ਕਪੂਰਥਲਾ ਨੇ ਜਿੱਤੀ, ਹੁਸ਼ਿਆਰਪੁਰ ਦੂਜੇ ਸਥਾਨ ’ਤੇ ਰਿਹਾ ਅਗਲੀ ਖ਼ਬਰ ਮਾਨ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਅੱਗੇ ਵਧਾ ਕੇ ਸ਼ਲਾਘਾਯੋਗ ਕਦਮ ਪੁੱਟਿਆ- ਲੁੱਧੜ
Ad Position 24
No active advertisement