10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ’ਚ ਦਿੱਲੀ ਮਹਾਂਪੰਚਾਇਤ ਲਈ ਕਿਸਾਨਾਂ ਦਾ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 21-07-2026

ਜੰਡਿਆਲਾ ਗੁਰੂ, 20 ਜੁਲਾਈ (ਅੰਮ੍ਰਿਤਪਾਲ ਸਿੰਘ)-ਭਾਰਤ-ਅਮਰੀਕਾ ਵਿਚਾਲੇ ਹੋਣ ਜਾ ਰਹੇ ਟਰੇਡ ਸਮਝੌਤੇ ਦੇ ਵਿਰੋਧ ਵਿਚ 21 ਜੁਲਾਈ ਨੂੰ ਦਿੱਲੀ ਵਿਖੇ ਹੋਣ ਵਾਲੀ ਮਹਾਪੰਚਾਇਤ ਵਿਚ ਸ਼ਮੂਲੀਅਤ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜਥਾ ਜੰਡਿਆਲਾ ਗੁਰੂ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਕਰੀਬ 550 ਕਿਸਾਨ ਅਤੇ ਜਨਤਕ ਜਥੇਬੰਦੀਆਂ ਇਸ ਮਹਾਪੰਚਾਇਤ ਵਿਚ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮਝੌਤੇ ਰਾਹੀਂ ਕੇਂਦਰ ਸਰਕਾਰ ਅਮਰੀਕੀ ਕੰਪਨੀਆਂ ਅਤੇ ਉੱਥੋਂ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਭਾਰਤ ਦੇ ਛੋਟੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਅਮਰੀਕਾ ਵਿਚ ਵੱਡੇ ਪੱਧਰ ‘ਤੇ ਖੇਤੀਬਾੜੀ ਕੀਤੀ ਜਾਂਦੀ ਹੈ ਅਤੇ ਉੱਥੋਂ ਦੇ ਕਿਸਾਨਾਂ ਨੂੰ ਭਾਰੀ ਸਰਕਾਰੀ ਸਬਸਿਡੀ ਮਿਲਦੀ ਹੈ, ਜਦਕਿ ਭਾਰਤ ਵਿਚ ਜ਼ਿਆਦਾਤਰ ਕਿਸਾਨਾਂ ਕੋਲ ਦੋ ਤੋਂ ਢਾਈ ਏਕੜ ਤੱਕ ਹੀ ਜ਼ਮੀਨ ਹੈ ਅਤੇ ਉਨ੍ਹਾਂ ਨੂੰ ਸੀਮਤ ਸਰਕਾਰੀ ਸਹਾਇਤਾ ਮਿਲਦੀ ਹੈ। ਅਜਿਹੀ ਸਥਿਤੀ ਵਿਚ ਜੇਕਰ ਅਮਰੀਕਾ ਤੋਂ ਸਸਤਾ ਖੇਤੀ ਉਤਪਾਦ ਭਾਰਤ ਵਿਚ ਆਉਂਦਾ ਹੈ ਤਾਂ ਭਾਰਤੀ ਕਿਸਾਨ ਖੁੱਲ੍ਹੀ ਮੰਡੀ ਵਿਚ ਮੁਕਾਬਲਾ ਨਹੀਂ ਕਰ ਸਕਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਅਤੇ ਖੇਤੀ ਦੋਵਾਂ ‘ਤੇ ਗੰਭੀਰ ਅਸਰ ਪਵੇਗਾ। ਕਿਸਾਨ ਆਗੂ ਨੇ ਦੱਸਿਆ ਕਿ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਮਹਾਪੰਚਾਇਤ ਵਿਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਦੇ ਖ਼ਿਲਾਫ਼ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਭੂ ਸ੍ਰੀ ਰਾਮ-ਲੀਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24