10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰਤ-ਅਮਰੀਕਾ ਸਮਝੌਤੇ ਦੇ ਖ਼ਿਲਾਫ਼ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-07-2026

ਬਿਆਸ, 20 ਜੁਲਾਈ (ਨਰਿੰਦਰ ਸਿੰਘ)-ਭਾਰਤ-ਅਮਰੀਕਾ ਵਿਚਾਲੇ ਹੋਣ ਜਾ ਰਹੇ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਕਿਸਾਨਾਂ ਨੇ ਇਕ ਵਾਰ ਫਿਰ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਕਈ ਮਹੀਨਿਆਂ ਬਾਅਦ ਅੱਜ ਬਿਆਸ ਦਰਿਆ ਦੇ ਕਿਨਾਰੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲ ਸੰਬੰਧਿਤ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ। ਇੱਥੋਂ ਕਿਸਾਨ ਬੱਸਾਂ, ਗੱਡੀਆਂ ਅਤੇ ਹੋਰ ਵਾਹਨਾਂ ਦੇ ਕਾਫਲੇ ਦੇ ਰੂਪ ਵਿਚ ਦਿੱਲੀ ਲਈ ਰਵਾਨਾ ਹੋਏ। ਕਿਸਾਨਾਂ ਨੇ ਕਿਹਾ ਕਿ ਇਹ ਸੰਘਰਸ਼ ‘ਦੇਸ਼ ਬਚਾਓ ਮੋਰਚਾ’ ਮੁਹਿੰਮ ਦੇ ਤਹਿਤ ਕੀਤਾ ਜਾ ਰਿਹਾ ਹੈ, ਜਿਸ ਦਾ ਮਕਸਦ ਦੇਸ਼ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਬਿਆਸ ਦਰਿਆ ਦੇ ਕਿਨਾਰੇ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਹਿੱਸਾ ਲਿਆ ਅਤੇ ਸਰਕਾਰ ਤੋਂ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨ ਦੀ ਮੰਗ ਕੀਤੀ। ਕਿਸਾਨਾਂ ਨੇ ਦੱਸਿਆ ਕਿ ਅੱਜ ਸਾਰੇ ਜਥੇ ਪਹਿਲਾਂ ਸਰਹਿੰਦ ਵਿਖੇ ਇਕੱਠੇ ਹੋਣਗੇ, ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰਾਤ ਦਾ ਠਹਿਰਾਅ ਕੀਤਾ ਜਾਵੇਗਾ। ਇਸ ਤੋਂ ਬਾਅਦ ਕੱਲ੍ਹ ਸਵੇਰੇ ਸਰਹਿੰਦ ਤੋਂ ਸਾਰੇ ਜਥੇ ਇਕੱਠੇ ਹੋ ਕੇ ਦਿੱਲੀ ਦੇ ਕਿਸਾਨ ਘਾਟ ਲਈ ਰਵਾਨਾ ਹੋਣਗੇ। ਦਿੱਲੀ ਪਹੁੰਚਣ ਤੋਂ ਬਾਅਦ ਕਿਸਾਨ ਘਾਟ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉੱਥੇ ਹੀ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਕਥਿਤ ਤੌਰ ‘ਤੇ ਹਿਰਾਸਤ ਵਿਚ ਲਏ ਜਾਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਜਾਂ ਕਿਸਾਨ ਆਗੂ ਨਾਲ ਧੱਕੇਸ਼ਾਹੀ ਜਾਂ ਜ਼ਬਰਦਸਤੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਲੋਕਤੰਤਰੀ ਹੱਕਾਂ ਦਾ ਸਤਿਕਾਰ ਕਰਨ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਡੇਹਰੀਵਾਲਾ ਦੇ ਨਵੇਂ ਪੰਚਾਇਤ ਘਰ ਦਾ ਕੈਬਨਿਟ ਮੰਤਰੀ ਈ. ਟੀ. ਓ. ਵਲੋਂ ਉਦਘਾਟਨ ਅਗਲੀ ਖ਼ਬਰ ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ’ਚ ਦਿੱਲੀ ਮਹਾਂਪੰਚਾਇਤ ਲਈ ਕਿਸਾਨਾਂ ਦਾ ਜਥਾ ਰਵਾਨਾ
Ad Position 24