10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਿੰਡ ਡੇਹਰੀਵਾਲਾ ਦੇ ਨਵੇਂ ਪੰਚਾਇਤ ਘਰ ਦਾ ਕੈਬਨਿਟ ਮੰਤਰੀ ਈ. ਟੀ. ਓ. ਵਲੋਂ ਉਦਘਾਟਨ

Ad Position 21
No active advertisement
ਅਜੀਤ ਡੈਸਕ 21-07-2026

ਤਰਸਿੱਕਾ, 20 ਜੁਲਾਈ (ਅਤਰ ਸਿੰਘ ਤਰਸਿੱਕਾ)- ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਡੇਹਰੀਵਾਲਾ ਦੇ 22 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਪੰਚਾਇਤ ਘਰ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਇਸੇ ਦੌਰਾਨ ਜੰਗੀ ਪੱਧਰ ’ਤੇ ਜਾਰੀ ਰਹਿਣਗੇ ਤੇ ਹਲਕਾ ਜੰਡਿਆਲਾ ਗੁਰੂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਹੱਲ ਮੌਕੇ ’ਤੇ ਹੀ ਕੀਤਾ। ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਵੇਂ ਪੰਚਾਇਤ ਘਰ ਬਣਾ ਕੇ ਦੇਣ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਔਜਲਾ ਸਰਪੰਚ ਡੇਹਰੀਵਾਲਾ, ਪਰਮਜੀਤ ਸਿੰਘ ਔਜਲਾ ਸਾਬਕਾ ਸਰਪੰਚ ਡੇਹਰੀਵਾਲਾ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਜਲਾਲ ਸਾਬਕਾ ਸਰਪੰਚ, ਹਰਦੀਪ ਸਿੰਘ ਚੌਹਾਨ, ਪਰਮਜੀਤ ਸਿੰਘ ਚੇਅਰਮੈਨ, ਅਮਰੀਕ ਸਿੰਘ ਸੋਢੀ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਸਰਪੰਚ, ਸੁਖਜਿੰਦਰ ਸਿੰਘ, ਲਵਪ੍ਰੀਤ ਸਿੰਘ, ਸ਼ਿੰਦਾ ਮੈਂਬਰ ਪੰਚਾਇਤ, ਗੁਰਦੀਪ ਸਿਘ, ਸੂਬੇਦਾਰ ਸੇਵਾ ਸਿੰਘ ਡੇਹਰੀਵਾਲਾ ਤੇ ਮਾਸਟਰ ਗੁਰਮੀਤ ਸਿੰਘ ਡੇਹਰੀਵਾਲਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਮਿਲੇਗਾ ਆਰਥਿਕ ਸਨਮਾਨ- ਬੀਬੀ ਖ਼ਾਲਸਾ ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਦੇ ਖ਼ਿਲਾਫ਼ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ
Ad Position 24