10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਮਿਲੇਗਾ ਆਰਥਿਕ ਸਨਮਾਨ- ਬੀਬੀ ਖ਼ਾਲਸਾ

Ad Position 21
No active advertisement
ਅਜੀਤ ਡੈਸਕ 21-07-2026

ਚਵਿੰਡਾ ਦੇਵੀ, 20 ਜੁਲਾਈ (ਸਤਪਾਲ ਸਿੰਘ ਢੱਡੇ)- ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਪਿੰਡ ਢੱਡੇ ਵਿਖੇ ਮਹਿਲਾਵਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਲੋਕ-ਭਲਾਈ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਹਜ਼ਾਰਾਂ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ, ਜਿਸ ਨਾਲ ਉਹ ਆਪਣੇ ਪਰਿਵਾਰ ਦੀਆਂ ਲੋੜਾਂ ਨੂੰ ਹੋਰ ਆਤਮ-ਵਿਸ਼ਵਾਸ ਨਾਲ ਪੂਰਾ ਕਰ ਸਕਣਗੀਆਂ। ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਮਾਜ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ ਅਤੇ ਇਹ ਯੋਜਨਾ ਉਸੇ ਦਿਸ਼ਾ ਵਿਚ ਇੱਕ ਅਹਿਮ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚੇ। ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਨਾਲ-ਨਾਲ ਮਹਿਲਾਵਾਂ ਦੀ ਭਲਾਈ ਨੂੰ ਵੀ ਆਪਣੀ ਪਹਿਲ ਦੇ ਰਹੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਦੀਪ ਕੌਰ, ਸੱਖੀ ਰਾਜਵਿੰਦਰ ਕੌਰ, ਸੱਖੀ ਪਰਮਜੀਤ ਕੌਰ, ਸੱਖੀ ਲਵਲੀਨ ਕੌਰ, ਸੱਖੀ ਕਵਲਜੀਤ ਕੌਰ, ਸੱਖੀ ਰਜਵੰਤ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਖਾਲੜਾ ਨੂੰ ‘ਫ਼ਖ਼ਰ-ਏ-ਕੌਮ’ ਐਵਾਰਡ ਮਿਲਣਾ ਚਾਹੀਦਾ-ਭਾਈ ਖਾਨਪੁਰ, ਜੱਲੂਪੁਰ ਖੈੜਾ ਅਗਲੀ ਖ਼ਬਰ ਪਿੰਡ ਡੇਹਰੀਵਾਲਾ ਦੇ ਨਵੇਂ ਪੰਚਾਇਤ ਘਰ ਦਾ ਕੈਬਨਿਟ ਮੰਤਰੀ ਈ. ਟੀ. ਓ. ਵਲੋਂ ਉਦਘਾਟਨ
Ad Position 24