10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸ਼ਹੀਦ ਭਾਈ ਖਾਲੜਾ ਨੂੰ ‘ਫ਼ਖ਼ਰ-ਏ-ਕੌਮ’ ਐਵਾਰਡ ਮਿਲਣਾ ਚਾਹੀਦਾ-ਭਾਈ ਖਾਨਪੁਰ, ਜੱਲੂਪੁਰ ਖੈੜਾ

Ad Position 21
No active advertisement
ਅਜੀਤ ਡੈਸਕ 21-07-2026

ਬਾਬਾ ਬਕਾਲਾ ਸਾਹਿਬ, 20 ਜਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਕੰਮੋਕੇ ਅਤੇ ਦਫਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਸਰਕਾਰ ਵਲੋਂ ਬੈਨ ਕੀਤੀ ਗਈ ਫਿਲਮ ‘ਸਤਲੁਜ’ ਰਾਹੀਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਵਲੋਂ 1985 ਤੋਂ 1995 ਦੇ ਸਮੇਂ ਦੌਰਾਨ ਪੰਜਾਬ ਵਿਚ ਹੋਈਆਂ ਕਥਿਤ ਗੈਰ-ਕਾਨੂੰਨੀ ਹੱਤਿਆਵਾਂ ਅਤੇ ਅਣਪਛਾਤੀਆਂ ਲਾਸ਼ਾਂ ਦੇ ਸਸਕਾਰਾਂ ਸੰਬੰਧੀ ਸੱਚ ਸਾਹਮਣੇ ਲਿਆਉਣ ਲਈ ਕੀਤੀ ਗਈ ਖੋਜ ਅਤੇ ਸੰਘਰਸ਼ ਨੂੰ ਪੇਸ਼ ਕੀਤਾ ਗਿਆ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਇਨ੍ਹਾਂ ਮਾਮਲਿਆਂ ਦੀ ਪੜਤਾਲ ਕੀਤੀ ਅਤੇ ਪੀੜਤ ਪਰਿਵਾਰਾਂ ਦੀ ਆਵਾਜ਼ ਦੁਨੀਆ ਤੱਕ ਪਹੁੰਚਾਈ। ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਆਪਣੀ ਕੁਰਬਾਨੀ ਕਾਰਨ ਭਾਈ ਖਾਲੜਾ ਅੱਜ ਵੀ ਇਨਸਾਫ਼ ਅਤੇ ਸੱਚ ਦੀ ਆਵਾਜ਼ ਵਜੋਂ ਯਾਦ ਕੀਤੇ ਜਾਂਦੇ ਹਨ। ਭਾਈ ਜੋਧਬੀਰ ਸਿੰਘ ਨੇ ਮੰਗ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਨੂੰ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਦੇ ਸਨਮਾਨ ਵਜੋਂ ‘ਫ਼ਖ਼ਰ-ਏ-ਕੌਮ’ ਐਵਾਰਡ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸੋਨਮ ਵਾਂਗਚੁਕ ਨੂੰ ਗ੍ਰਿਫਤਾਰ ਕਰਨ ’ਤੇ ਰੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਮਿਲੇਗਾ ਆਰਥਿਕ ਸਨਮਾਨ- ਬੀਬੀ ਖ਼ਾਲਸਾ
Ad Position 24