10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸੋਨਮ ਵਾਂਗਚੁਕ ਨੂੰ ਗ੍ਰਿਫਤਾਰ ਕਰਨ ’ਤੇ ਰੋਸ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 21-07-2026

ਰਈਆ, 20 ਜੁਲਾਈ (ਸ਼ਰਨਬੀਰ ਸਿੰਘ ਕੰਗ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਆਗੂਆਂ, ਵਰਕਰਾਂ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਕਾਰਵਾਈ ਨੂੰ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਕੁਚਲਣਾ ਕਰਾਰ ਦਿੱਤਾ। ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਲੋਂ ਘੱਟ ਗਿਣਤੀ ਲੋਕਾਂ, ਦਲਿਤਾਂ, ਅਗਾਂਹ ਵਧੂ ਲੋਕਾਂ, ਬੁੱਧੀਜੀਵੀਆਂ, ਲੇਖਕਾਂ ਦੀ ਆਵਾਜ਼ ਬੰਦ ਕਰਨ ਲਈ ਬਹੁਤ ਤਿੱਖੇ ਹਮਲੇ ਕੀਤੇ ਜਾ ਰਹੇ ਹਨ ਅਤੇ ਰਾਜ ਸੱਤਾ ਨੂੰ ਹਥਿਆਉਣ ਤੋਂ ਬਾਅਦ ਅਗਾਂਹ ਵਧੂ ਲੋਕਾਂ ਦੇ ਸਥਾਪਿਤ ਬੁੱਤਾਂ ਨੂੰ ਤੋੜਿਆ ਜਾ ਰਿਹਾ ਹੈ ਜੋ ਕਿ ਉਨ੍ਹਾਂ ਦੀ ਵਿਚਾਰਧਾਰਾ ਉੱਪਰ ਹਮਲਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਗੁਰੂ ਸਾਹਿਬਾਨਾਂ, ਗਦਰੀ ਬਾਬਿਆਂ, ਬੱਬਰ ਅਕਾਲੀਆਂ ਅਤੇ ਦੇਸ਼ ਭਗਤਾਂ ਦੇ ਵਾਰਿਸ ਅਜਿਹਾ ਜ਼ੁਲਮ ਬਰਦਾਸ਼ਤ ਨਹੀਂ ਕਰਨਗੇ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਚਾਲਾਂ ਦੇ ਖ਼ਿਲਾਫ਼ ਵੱਡਾ ਅੰਦੋਲਨ ਲਾਮਬੰਦ ਕਰਨਗੇ। ਇਸ ਮੌਕੇ ਅਮਰੀਕ ਸਿੰਘ ਦਾਊਦ, ਗੁਰਮੇਜ ਸਿੰਘ ਤਿਮੋਵਾਲ, ਗੁਰਨਾਮ ਸਿੰਘ ਭਿੰਡਰ, ਰਸ਼ਪਾਲ ਸਿੰਘ ਬੁਟਾਰੀ, ਪਲਵਿੰਦਰ ਸਿੰਘ ਮਹਿਸਮਪੁਰ, ਪਰਗਟ ਸਿੰਘ ਟੌਂਗ, ਸੁਖਵੰਤ ਸਿੰਘ ਨਿੱਜਰ, ਸੂਬਾ ਸਿੰਘ ਵਡਾਲਾ ਆਦਿ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸੜਕਾਂ ਬਣੀਆਂ ਜਾਨ ਦਾ ਖੌਅ ਅਗਲੀ ਖ਼ਬਰ ਸ਼ਹੀਦ ਭਾਈ ਖਾਲੜਾ ਨੂੰ ‘ਫ਼ਖ਼ਰ-ਏ-ਕੌਮ’ ਐਵਾਰਡ ਮਿਲਣਾ ਚਾਹੀਦਾ-ਭਾਈ ਖਾਨਪੁਰ, ਜੱਲੂਪੁਰ ਖੈੜਾ
Ad Position 24