19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਕਿਯੂ ਏਕਤਾ ਉਗਰਾਹਾਂ ਨੇ ਸਾੜੇ ਕੇਂਦਰ ਸਰਕਾਰ ਦੇ ਪੁਤਲੇ

Ad Position 21
No active advertisement
ਅਜੀਤ ਡੈਸਕ 22-07-2026

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਦਿੱਲੀ ਅਤੇ ਚੰਡੀਗੜ੍ਹ ਵਿਚ ਵਿਦਿਆਰਥੀਆਂ ਤੇ ਨੌਜਵਾਨਾਂ ‘ਤੇ ਕੀਤੀ ਗਈ ਕਾਰਵਾਈ ਤੇ ਖੰਨਾ ਵਿਚ ਮਨਰੇਗਾ ਕਾਮਿਆਂ ‘ਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਦਿਆਰਥੀਆਂ ਵਲੋਂ ਦੇਸ਼ ਦੇ ਨੌਜਵਾਨਾਂ ਅੰਦਰ ਵਧ ਰਹੀ ਬੇਚੈਨੀ ਪ੍ਰਤੀ ਰੋਸ ਪ੍ਰਗਟ ਕੀਤਾ ਸੀ ਕਿਉਂਕਿ ਦੇਸ਼ ਵਿਚ ਪ੍ਰੀਖਿਆ ਪ੍ਰਾਣੀ ਘੁਟਾਲੇ, ਮਹਿੰਗੀ ਹੋ ਰਹੀ ਸਿੱਖਿਆ ਤੇ ਸਿੱਖਿਆ ਪਿੱਛੋਂ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ‘ਤੇ ਜਬਰ ਕਰਨਾ ਲੋਕਤੰਤਰ ਦਾ ਘਾਣ ਹੈ । ਇਸ ਜਬਰ ਦੇ ਵਿਰੋਧ ‘ਚ ਅਤੇ ਵਿਦਿਆਰਥੀਆਂ, ਮਨਰੇਗਾ ਕਾਮਿਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਮੌਕੇ ਜਸਪਾਲ ਸਿੰਘ ਧੰਗਾਈ, ਜਗਜੀਵਨ ਸਿੰਘ ਤਲਵੰਡੀ, ਡਾ. ਪਰਮਿੰਦਰ ਸਿੰਘ ਪੰਡੋਰੀ, ਗੁਰਭੇਜ ਸਿੰਘ ਕਠਾਣੀਆ, ਕੁਲਬੀਰ ਸਿੰਘ ਜੇਠੂਵਾਲ, ਸਤਿੰਦਰ ਸਿੰਘ ਫਤਿਹਗੜ੍ਹ, ਪ੍ਰਗਟ ਸਿੰਘ ਜਹਾਂਗੀਰ, ਪ੍ਰਗਟ ਸਿੰਘ ਚਾਹੜਪੁਰ, ਰੁਪਿੰਦਰ ਸਿੰਘ ਮੱਦੂਛਾਂਗਾ, ਗੁਰਿੰਦਰਬੀਰ ਸਿੰਘ ਥੋਬਾ ਸਮੇਤ ਕਈ ਆਗੂ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਸਮੂਹ ਬਿਜਲੀ ਕਾਮੇ ਮੰਗਾਂ ਦੇ ਸੰਬੰਧ ’ਚ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ, ਮਜੀਠਾ ’ਚ ਦੋ ਦਿਨ ਦਫ਼ਤਰ ਰਹੇ ਬੰਦ ਅਗਲੀ ਖ਼ਬਰ ‘ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ’ ਸੰਬੰਧੀ 31 ਨੂੰ ਹੋਣਗੇ ਵੱਡੇ ਸਮਝੌਤੇ-ਪ੍ਰ...
Ad Position 24