ਚੋਗਾਵਾਂ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ’ ਸ਼ੁਰੂ ਕੀਤੀ ਹੈ । ਜਿਸ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਗਾਗਰਮੱਲ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਸਰਪੰਚ ਲਖਵਿੰਦਰ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਵਲੋਂ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨੇਕ ਉਪਰਾਲਾ ਸਾਡੇ ਬਜ਼ੁਰਗਾਂ ਤੇ ਸੰਗਤਾਂ ਨੂੰ ਆਪਣੇ ਇਤਿਹਾਸ ਤੋਂ ਧਾਰਮਿਕ ਵਿਰਸੇ ਨਾਲ ਜੋੜਨ ਵਿਚ ਇਕ ਮੀਲ ਪੱਥਰ ਸਾਬਤ ਹੋ ਰਿਹਾ ਹੈ । ਇਹ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਜਿਸ ਵਿਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ। ਇਸ ਮੌਕੇ ਮੈਂਬਰ ਆਗਿਆਪਾਲ ਸਿੰਘ, ਮੈਂਬਰ ਬਲਜੀਤ ਸਿੰਘ, ਮੈਂਬਰ ਕਵਲਜੀਤ ਕੌਰ, ਮੈਂਬਰ ਕੁਲਵਿੰਦਰ ਕੌਰ, ਮੈਂਬਰ ਕਾਰਜ ਸਿੰਘ, ਭਾਗ ਸਿੰਘ ਹੇਤਮਪੁਰਾ, ਬਲਾਕ ਪ੍ਰਧਾਨ ਮੇਜਰ ਸਿੰਘ ਸੈਦਪੁਰ ਆਦਿ ਹਾਜ਼ਰ ਸਨ।
ਸਰਹੱਦੀ ਪਿੰਡ ਗਾਗਰਮੱਲ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅਜੀਤ ਡੈਸਕ
22-07-2026