18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜੁਆਇੰਟ ਫੋਰਮ ਅਤੇ ਏਕਤਾ ਮੰਚ ਸਾਝੇ ਧੜੇ ਵਲੋਂ ਮੰਗਾਂ ਮਨਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-07-2026

ਰਈਆ, 21 ਜੁਲਾਈ (ਸ਼ਰਨਬੀਰ ਸਿੰਘ ਕੰਗ)-ਅੱਜ ਸਬ ਡਵੀਜ਼ਨ ਰਈਆ ਦੇ ਸਾਰੇ ਮੁਲਾਜ਼ਮ ਸਾਥੀਆਂ ਵਲੋਂ ਜੁਆਇੰਟ ਫੋਰਮ ਅਤੇ ਏਕਤਾ ਮੰਚ ਸਾਂਝੇ ਥੜੇ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਘਟੀਆ ਮੈਨੇਜਮੈਂਟ ਵਲੋਂ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਸਰਕਾਰਾਂ ਵਲੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ। ਜਿਵੇਂ ਕਿ ਪੇ ਬੈਂਡ ਲਾਗੂ 18% ਡੀ. ਏ. ਕਿਸ਼ਤ, ਪੁਰਾਣੀ ਪੈਨਸ਼ਨ ਬਹਾਲੀ ਕਰਵਾਉਣਾ, ਬਰਾਬਰ ਕੰਮ ਬਰਾਬਰ ਤਨਖਾਹ, ਸੀ.ਆਰ. ਏ. ਦੇ ਕੰਨਟੈਰਕਟ ਸਮੇਂ ਨੂੰ ਰੈਗੂਲਰ ਸੇਵਾ ਵਿਚ ਜੋੜਨਾ ਤੇ ਹੋਰ ਅਹਿਮ ਮੰਗਾਂ ਨੂੰ ਮੰਨਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਘਰਸ਼ ਵਿਚ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਜਥੇਬੰਦੀ ਸਬ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਗੁਰਵਿੰਦਰ ਸਿੰਘ ਬਾਠ, ਕੈਸ਼ੀਅਰ ਦਿਲਬਾਗ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਸਰਕਲ ਸਕੱਤਰ ਪਵਨ ਕੁਮਾਰ, ਵਰੁਣਦੀਪ ਸਿੰਘ, ਜੇ. ਈ. ਹਰਜੀਤ ਸਿੰਘ, ਜੋਬਨਪ੍ਰੀਤ ਸਿੰਘ, ਕੁਲਦੀਪ ਕੁਮਾਰ, ਜੋਬਨ ਬੂਲੇ ਨੰਗਲ, ਸੁਰਿੰਦਰਪਾਲ ਮਿੰਟੂ, ਲਵਪ੍ਰੀਤ ਭਲਵਾਨ, ਗੁਰਜੀਤ ਸਿੰਘ, ਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਕਰਮਚਾਰੀ ਦਲ ਮੈਂਬਰ ਗੁਰਮੁਖ ਸਿੰਘ, ਸਰਵਨ ਸਿੰਘ ਤੇ ਹੋਰ ਮੁਲਾਜ਼ਮ ਸਾਥੀਆਂ ਵਲੋਂ ਸਰਕਾਰਾ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਕੱਥੂਨੰਗਲ ਅਧੀਨ ਪੈਂਦੀ ਚੌਕੀ ਜੈਂਤੀਪੁਰ ਵਲੋਂ ਲਾਇਆ ਚੈਕਿੰਗ ਨਾਕਾ ਅਗਲੀ ਖ਼ਬਰ ਸੇਂਟ ਮੈਰੀਜ਼ ਕਾਨਵੈਂਟ ਸਕੂਲ ’ਚ ‘ਕੁੱਕ ਵਿਦਆਊਟ ਫਾਇਰ’ ਮੁਕਾਬਲਾ ਕਰਵਾਇਆ
Ad Position 24