18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਾਬਾ ਭੀਲੋ ਸਾਹਿਬ ਦੀ ਯਾਦ ’ਚ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਮਨਾਇਆ

Ad Position 21
No active advertisement
ਅਜੀਤ ਡੈਸਕ 22-07-2026

ਰਈਆ, 21 ਜੁਲਾਈ (ਸ਼ਰਨਬੀਰ ਸਿੰਘ ਕੰਗ)- ਇੱਥੋਂ ਨੇੜਲੇ ਪਿੰਡ ਭਲੋਜਲਾ ਵਿਖੇ ਧੰਨ-2 ਬਾਬਾ ਭੀਲੋ ਸਾਹਿਬ ਅਤੇ ਬਾਬਾ ਪ੍ਰੀਤਮ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਜੋੜ ਮੇਲਾ ਉਨ੍ਹਾਂ ਦੇ ਸਥਾਨਾਂ ’ਤੇ ਸੁਸ਼ੋਭਿਤ ਗੁਰਦੁਆਰਾ ਬਾਬਾ ਭੀਲੋ ਸਾਹਿਬ ਵਿਖੇ 19, 20, 21 ਜੁਲਾਈ (4,5,6) ਸਾਵਣ ਦਿਨ ਐਤ, ਸੋਮ ਅਤੇ ਮੰਗਲਵਾਰ ਨੂੰ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਦੀ ਅਗਵਾਈ ’ਚ ਮਨਾਇਆ ਗਿਆ। ਇਸ ਧਾਰਮਿਕ ਜੋੜ ਮੇਲੇ ਦੌਰਾਨ ਸਭ ਤੋਂ ਪਹਿਲਾਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਅਤੇ ਭਾਈ ਸੁਖਦੇਵ ਸਿੰਘ ਡੱਲਾ ਪੰਜਾਬ ਪ੍ਰਸਿੱਧ ਕਥਾ-ਵਾਚਕ ਨੇ ਗੁਰਬਾਣੀ ਅਤੇ ਬਾਬਾ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ । ਇਨ੍ਹਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਅਵਤਾਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ’ਤੇ ਆਏ ਹੋਏ ਰਾਗੀ, ਕਥਾ-ਵਾਚਕ, ਕਵੀਸ਼ਰੀ ਜਥਿਆਂ ਅਤੇ ਪਤਵੰਤਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਦੇ ਮਕਸਦ ਤਹਿਤ ਸਾਲਾਨਾ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਸਾਵਣ ਦੀ ਪਹਿਲੀ ਬਰਸਾਤ ਨੇ ਗਰਮੀ ਤੋਂ ਦਿਵਾਈ ਰਾਹਤ
Ad Position 24