ਬਾਬਾ ਬਕਾਲਾ ਸਾਹਿਬ, 23 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਆਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਅਹਿਮ ਉਪਰਾਲੇ ਜਾਰੀ ਹਨ । ਇਸ ਸੰਬੰਧੀ ਇੱਥੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਲਈ ਨਵੇਂ ਬਿਜਲੀ ਘਰ (ਜਨਰੇਟਰ ਰੂਮ) ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ’ਚ ਆਰੰਭ ਕੀਤੀ ਗਈ । ਸਭ ਤੋਂ ਪਹਿਲਾਂ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਪਰੰਤ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਲੋਂ ਸੰਤ ਬਾਬਾ ਸਤਨਾਮ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਸੁੱਖਾ ਸਿੰਘ, ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਜਥੇ. ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਕਹੀਆਂ ਦੇ ਪਹਿਲੇ ਪੰਜ ਟੱਪ ਲਾ ਕੇ ਇਸ ਕਾਰ ਸੇਵਾ ਦੀ ਰਸਮੀਂ ਸ਼ੁਰੂਆਤ ਕੀਤੀ । ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਆਸ-ਪਾਸ ਮਕਾਨਾਂ ਦੀ ਖਰੀਦ ਕਰਨ ਪਿੱਛੋਂ ਪਰਕਰਮਾ ਨੂੰ ਖੁੱਲ੍ਹਿਆਂ ਕਰਨ ਸੰਬੰਧੀ ਕਾਰ ਸੇਵਾ, ਆਧੁਨਿਕ ਸਹੂਲਤਾਂ ਵਾਲੀ ਤਿੰਨ ਮੰਜ਼ਲੀ ਲੰਗਰ ਹਾਲ ਦੀ ਇਮਾਰਤ ਦੀਆਂ ਸੇਵਾਵਾਂ ਸਾਧ ਸੰਗਤ ਦੇ ਸਹਿਯੋਗ ਨਾਲ ਜਾਰੀ ਹਨ । ਇਸ ਮੌਕੇ ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਪ੍ਰਿੰ: ਦਿਲਬਾਗ ਸਿੰਘ ਮਾਨ, ਜਥੇ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ (ਦੋਵੇਂ ਲੰਗਰ ਇੰਚਾਰਜ), ਭਾਈ ਦਿਲਬਾਗ ਸਿੰਘ ਤਰਨ ਤਾਰਨ, ਜਤਿੰਦਰ ਸਿੰਘ ਗ੍ਰੰਥੀ, ਅਮਰਜੀਤ ਸਿੰਘ ਅਕਾਊਟੈਂਟ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰੰਜਣ ਸਿੰਘ ਰਿਕਾਰਡਕੀਪਰ, ਦਵਿੰਦਰ ਸਿੰਘ ਭੱਟੀਵਾਲ, ਲਵਪ੍ਰੀਤ ਸਿੰਘ, ਹਰਦੀਪ ਸਿੰਘ, ਗੁਰਮੁੱਖ ਸਿੰਘ ਦਨਿਆਲ, ਸਾ: ਸਰਪੰਚ ਸੰਤੋਖ ਸਿੰਘ ਬੁਤਾਲਾ, ਫੋਰਮੈਨ ਤਰਲੋਕ ਸਿੰਘ ਥੋਥੀਆਂ, ਸਰਦਾਰਾ ਸਿੰਘ ਸ਼ਾਹ ਦਨਿਆਲ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਬਲਜਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਗੁ: ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਨਵੇਂ ‘ਬਿਜਲੀ ਘਰ’ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ
ਅਜੀਤ ਡੈਸਕ
24-07-2026