08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਨੂੰ ਸਜਾਇਆ ਜਾਵੇਗਾ ਕੀਰਤਨ ਦਰਬਾਰ : ਡਾ. ਨਿੱਜਰ

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਸਵਾ ਸਦੀ ਤੋਂ ਵੱਧ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਅਲੌਕਿਕ ਕੀਰਤਨ ਦਰਬਾਰ 9 ਅਗਸਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਵੱਡੇ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਦੀਵਾਨ ਮੁੱਖ ਦਫ਼ਤਰ ਵਿਖੇ ਦੀਵਾਨ ਅਹੁਦੇਦਾਰਾਂ ਤੇ ਅਧਿਕਾਰੀਆਂ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਕੀਤਾ । ਡਾ. ਨਿੱਜਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੀਵਾਨ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਗਿਆਨ ਦੀ ਛੜੀ ਨਾਲ ਵਿੱਦਿਆ ਦਾ ਦਾਨ ਬਖਸ਼ਣ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਨਾਮ ਹੇਠ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ ਅਤੇ ਬਾਲਾ ਪ੍ਰੀਤਮ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਹਰ ਸਾਲ ਦੀਵਾਨ ਅਤੇ ਇਸ ਅਧੀਨ ਸਮੂਹ ਅਦਾਰਿਆਂ ਵਲੋਂ ਸਾਂਝੇ ਤੌਰ ’ਤੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਂਦਾ ਹੈ, ਜਿਸ ਦਾ ਮਕਸਦ ਨਵੀਂ ਪਨੀਰੀ ਨੂੰ ਸਿੱਖ ਧਰਮ ਅਤੇ ਵਿਰਸੇ ਨਾਲ ਜੋੜਨਾ ਹੈ। ਪ੍ਰਧਾਨ ਡਾ. ਨਿੱਜਰ ਵਲੋਂ ਗੁਰਪੁਰਬ ਦੇ ਸੰਬੰਧ ਵਿਚ ਸਮੂਹ ਸੀ.ਕੇ.ਡੀ. ਸਕੂਲਾਂ ਵਿਚ 6 ਅਗਸਤ ਤੋਂ 9 ਅਗਸਤ ਤੱਕ ਦੀਪਮਾਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ । ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਵਲੋਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਕਮੇਟੀਆਂ ਅਤੇ ਸਬ ਕਮੇਟੀਆਂ ਬਣਾਈਆਂ ਗਈਆਂ ਅਤੇ ਹੋਰਨਾਂ ਮੈਂਬਰਾਂ ਨੂੰ ਵੀ ਜਿੰਮੇਵਾਰੀਆਂ ਸੌਂਪੀਆਂ ਗਈਆਂ। ਕੀਰਤਨ ਦਰਬਾਰ ਦੇ ਕਨਵੀਨਰ ਤੇਜਿੰਦਰ ਸਿੰਘ ਸਰਦਾਰ ਪਗੜ੍ਹੀ ਹਾਊਸ ਵਾਲਿਆਂ ਨੇ ਦੱਸਿਆ ਕਿ ਕੀਰਤਨ ਦਰਬਾਰ ਦੇ ਪ੍ਰਬੰਧਨ ਵਿਚ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੰਸਥਾਵਾਂ, ਸ੍ਰੀ ਅੰਮ੍ਰਿਤਸਰ ਸੇਵਕ ਸਭਾ ਵਲੋਂ ਜੋੜਿਆਂ ਦੀ ਸੇਵਾ, ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਵਲੋਂ ਸਕੂਟਰ ਸਟੈਂਡ ਸੇਵਾ, ਲੰਗਰ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਜੂੱਠੇ ਪੱਤਲਾਂ ਦੀ ਸੇਵਾ ਲਈ ਏਕਜੋਤ ਲੰਗਰ ਸੇਵਾ ਸੁਸਾਇਟੀ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਆਵਾਜਾਈ ਸੰਬੰਧੀ ਸਾਰਥਕ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਦੀਵਾਨ ਵਲੋਂ ਚਾਰ ਪਹੀਆ ਵਾਹਨਾਂ ਲਈ ਵਿਸ਼ੇਸ਼ ਪਾਰਕਿੰਗ ਪ੍ਰਬੰਧਕਾਂ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਮੌਕੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਤੇ ਜਗਜੀਤ ਸਿੰਘ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਹਰਮਨਜੀਤ ਸਿੰਘ, ਏ.ਪੀ.ਐੱਸ. ਮਾਨ, ਸਰਜੋਤ ਸਿੰਘ ਸਾਹਨੀ, ਮਨਮੋਹਨ ਸਿੰਘ, ਰਬਿੰਦਰਬੀਰ ਸਿੰਘ ਭੱਲਾ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਕਮਲਜੀਤ ਸਿੰਘ ਕੋਹਲੀ, ਜਸਮੀਤ ਸਿੰਘ, ਅਵਤਾਰ ਸਿੰਘ ਘੁੱਲਾ, ਇੰਦਰਜੀਤ ਸਿੰਘ ਅੜੀ, ਡਾਇਰੈਕਟਰ ਡਾ.ਏ.ਪੀ.ਐੱਸ. ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ, ਅਧੀਨ ਸਕੱਤਰ ਮੁੱਖ ਦਫ਼ਤਰ ਕੰਵਰ ਸੁਖਜਿੰਦਰ ਸਿੰਘ ਛੱਤਵਾਲ, ਪ੍ਰਿੰਸੀਪਲ ਕਵਲਪ੍ਰੀਤ ਕੌਰ, ਜੁਆਇੰਟ ਡਾਇਰੈਕਟਰ ਸਪੋਰਟਸ ਦੀਪਇੰਦਰ ਸਿੰਘ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਧੁੱਸੀ ਬੰਨ੍ਹ ਨਾ ਮਜ਼ਬੂਤ ਕਰਨ ਕਰ ਕੇ ਹੜ੍ਹਾਂ ਦਾ ਖਤਰਾ ਬਣਿਆ-ਬੋਨੀ ਅਜਨਾਲਾ ਅਗਲੀ ਖ਼ਬਰ ਨਕਲੀ ਤੇ ਜ਼ਹਿਰੀਲਾ ਦੁੱਧ : ਲੋਕਾਂ ਦੀ ਸਿਹਤ ਨਾਲ ਖ਼ਤਰਨਾਕ ਖਿਲਵਾੜ
Ad Position 24