08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤਲਬੀਰ ਗਿੱਲ ਨੇ ਪਿੰਡ ਮਰੜ੍ਹੀ ਖੁਰਦ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 24-07-2026

ਮਜੀਠਾ, 23 ਜੁਲਾਈ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਾਏ ਕੰਮਾਂ ਕਰਕੇ ਸੂਬੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹਨ, ਜਿਸ ਕਰਕੇ ਆਮ ਆਦਮੀ ਪਾਰਟੀ 2027 ਵਿਚ ਦੁਬਾਰਾ ਪੂਰੀ ਸ਼ਾਨ ਨਾਲ ਮਜਬੂਤ ਸਰਕਾਰ ਬਣਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਮਰੜ੍ਹੀ ਖੁਰਦ ਵਿਖੇ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਪ੍ਰੋਗਰਾਮ ਤਹਿਤ ਕਰਾਈ ਗਈ ਲੋਕ ਮਿਲਣੀ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਾਸਤੇ ਕਰਵਾਏ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵਲੋਂ ਪੂਰੀਆਂ ਕੀਤੀਆਂ ਸਾਰੀਆਂ ਗਾਰੰਟੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ । ਗਿੱਲ ਨੇ ਦਿੱਲੀ ’ਚ ਇਨਸਾਫ ਲੈਣ ਵਾਸਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਦਿੱਲੀ ਪੁਲਿਸ ਵਲੋਂ ਕੀਤੇ ਲਾਠੀਚਾਰਜ ਅਤੇ ਤਸ਼ੱਦਦ ਦੀ ਨਿੰਦਾ ਕੀਤੀ । ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਮਨਿੰਦਰ ਸਿੰਘ ਸਾਬਕਾ ਸਰਪੰਚ, ਬਾਬਾ ਸੁਖਦੇਵ ਸਿੰਘ, ਲਾਲਜੀਤ ਸਿੰਘ ਠਾਣੇਦਾਰ, ਸੁਖਜੀਤ ਸਿੰਘ ਮੈਂਬਰ, ਬਾਬਾ ਬਲਦੇਵ ਸਿੰਘ, ਕਸ਼ਮੀਰ ਸਿੰਘ ਮੈਂਬਰ, ਰਸ਼ਪਾਲ ਸਿੰਘ ਡੀ.ਐੱਸ.ਪੀ., ਅਵਤਾਰ ਸਿੰਘ, ਹਰਜਿੰਦਰ ਸਿੰਘ, ਭਗਵਾਨ ਸਿੰਘ, ਅਵਤਾਰ ਸਿੰਘ ਫੌਜੀ, ਭੁਪਿੰਦਰ ਸਿੰਘ, ਬਾਬਾ ਸੁਖਚੈਨ ਸਿੰਘ, ਸ਼ਿਵਰਾਜ ਸਿੰਘ ਭੀਲੋਵਾਲ, ਸਾਹਿਬ ਸਿੰਘ ਰੰਗੀਲਪੁਰ, ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਸਾਬਕਾ ਫੌਜੀ ਮਲਕੀਤ ਸਿੰਘ ਬੀ.ਸੀ. ਵਿੰਗ ਦਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਰਾਹੁਲ ਗਾਂਧੀ ਨਾਲ ਧੱਕਾ-ਮੁੱਕੀ ਕਰਕੇ ਕੇਂਦਰ ਸਰਕਾਰ ਨੇ ਆਪਣੀ ਬੁਖਲਾਹਟ ਦਾ ਸਬੂਤ ਦਿੱਤਾ-ਸਿੱਕੀ, ਪੱਖੋਕੇ
Ad Position 24