ਜੰਡਿਆਲਾ ਗੁਰੂ, 23 ਜੁਲਾਈ (ਅੰਮ੍ਰਿਤ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਫੌਜੀ ਮਲਕੀਤ ਸਿੰਘ ਨੂੰ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਮੱਦੇਨਜ਼ਰ ਬੀ. ਸੀ. ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਲਕੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮਲਕੀਤ ਸਿੰਘ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਸ: ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਅਤੇ ਨੁਮਾਇੰਦਗੀ ਦੇਣ ਲਈ ਵਚਨਬੱਧ ਹੈ। ਨਵ-ਨਿਯੁਕਤ ਚੇਅਰਮੈਨ ਮਲਕੀਤ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਬਾਠ, ਚੇਅਰਮੈਨ ਅਮਰੀਕ ਸਿੰਘ ਸੋਢੀ, ਗੁਰਦੇਵ ਸਿੰਘ ਸਰਪੰਚ, ਪ੍ਰਗਟ ਸਿੰਘ ਬੱਬਾ ਸਰਪੰਚ, ਅਨੋਖ ਸਿੰਘ ਸਰਪੰਚ, ਨਿਸ਼ਾਨ ਸਿੰਘ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਨਾਮ ਸਿੰਘ, ਨਿਰਵੈਲ ਸਿੰਘ ਕਾਲਾ, ਗੁਰਪ੍ਰੀਤ ਸਿੰਘ ਗੋਪੀ, ਬਖ਼ਸ਼ੀਸ਼ ਸਿੰਘ, ਸਾਹਿਬ ਸਿੰਘ ਲਵਲੀ, ਸੁਖਦੇਵ ਸਿੰਘ ਸਫੀਪੁਰ, ਰਾਜਪਾਲ ਸਿੰਘ, ਤੇਜਪਾਲ ਸਿੰਘ, ਸੁਰਿੰਦਰ ਕੌਰ, ਬਲਵਿੰਦਰ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
‘ਆਪ’ ਵਲੋਂ ਸਾਬਕਾ ਫੌਜੀ ਮਲਕੀਤ ਸਿੰਘ ਬੀ.ਸੀ. ਵਿੰਗ ਦਾ ਚੇਅਰਮੈਨ ਨਿਯੁਕਤ
ਅਜੀਤ ਡੈਸਕ
24-07-2026