08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਿੰਡ ਕਲੇਰ ਮਾਂਗਟ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭਰਵੀਂ ਇਕੱਤਰਤਾ ’ਚ ਨਸ਼ਿਆਂ ਅਤੇ ਖੇਤੀ ’ਤੇ ਕੀਤੀ ਚਰਚਾ

Ad Position 21
No active advertisement
ਅਜੀਤ ਡੈਸਕ 24-07-2026

ਮਜੀਠਾ, 23 ਜੁਲਾਈ (ਜਗਤਾਰ ਸਿੰਘ ਸਹਿਮੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਪਿੰਡ ਕਲੇਰ ਮਾਂਗਟ ਵਿਖੇ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ‘ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਨੌਜਵਾਨਾਂ ਦੇ ਭਵਿੱਖ, ਵੱਧ ਰਹੀ ਨਸ਼ਿਆਂ ਦੀ ਸਮੱਸਿਆ, ਖੇਤੀ ਦੇ ਮੁੱਦੇ, ਬੇਰੁਜ਼ਗਾਰੀ ਅਤੇ ਪੰਜਾਬ ਦੇ ਹੱਕਾਂ ਨਾਲ ਸੰਬੰਧਤ ਮਸਲਿਆਂ ‘ਤੇ ਵਿਸਥਾਰ ਨਾਲ ਆਪਣੇ ਵਿਚਾਰ ਰੱਖੇ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲੈ ਕੇ ਜਾਣਾ ਹੈ ਤਾਂ ਲੋਕਾਂ ਵਿਚ ਜਾਗਰੂਕਤਾ ਅਤੇ ਆਪਸੀ ਇਕਜੁੱਟਤਾ ਬਹੁਤ ਜ਼ਰੂਰੀ ਹੈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਭਾਈ ਨਾਥਵਿੰਦਰ ਸਿੰਘ ਮੁੱਖ ਸੇਵਾਦਾਰ ਹਲਕਾ ਮਜੀਠਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮੁੱਖ ਮਕਸਦ ਹੀ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ। ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਮੇਸ਼ਾਂ ਮੈਦਾਨ ਵਿਚ ਰਹੇਗੀ। ਬਲਜਿੰਦਰ ਸਿੰਘ ਜਨਰਲ ਸਕੱਤਰ ਅੰਮ੍ਰਿਤਸਰ ਦਿਹਾਤੀ ਨੇ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਖੇਤ ਮਜ਼ਦੂਰ ਕਰਜ਼ੇ ਹੇਠ ਦੱਬਿਆ ਹੋਇਆ ਹੈ। ਸਰਕਾਰਾਂ ਸਿਰਫ ਵਾਅਦੇ ਕਰ ਰਹੀਆਂ ਹਨ ਪਰ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਹੋ ਰਿਹਾ। ਆਈ.ਟੀ. ਵਿੰਗ ਦੇ ਜ਼ਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸੋਹੀ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ‘ਤੇ ਜ਼ੋਰ ਦਿੱਤਾ। ਕਿਰਪਾਲ ਸਿੰਘ ਸਰਕਲ ਪ੍ਰਧਾਨ ਹਲਕਾ ਮਜੀਠਾ ਨੇ ਵੀ ਸੰਬੋਧਨ ਕੀਤਾ । ਮੀਟਿੰਗ ਵਿਚ ਮਹਿੰਦਰ ਸਿੰਘ, ਬਲਵਿੰਦਰ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਨਿਰਮਲ ਸਿੰਘ ਸਮੇਤ ਹਾਜ਼ਰ ਪਿੰਡ ਵਾਸੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਗਤੀਵਿਧੀਆਂ ਨੂੰ ਪੂਰਾ ਸਹਿਯੋਗ ਦੇਣ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਆਪ’ ਦੀ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਲਿਆ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ‘ਆਪ’ ਵਲੋਂ ਸਾਬਕਾ ਫੌਜੀ ਮਲਕੀਤ ਸਿੰਘ ਬੀ.ਸੀ. ਵਿੰਗ ਦਾ ਚੇਅਰਮੈਨ ਨਿਯੁਕਤ
Ad Position 24