06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਮਨਜੀਤ ਸਿੰਘ ਭੋਮਾ ਰਾਵੀ ਦਰਿਆ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਘੋਨੇਵਾਲਾ ਪਹੁੰਚੇ

Ad Position 21
No active advertisement
ਅਜੀਤ ਡੈਸਕ 25-07-2026
ਅਜਨਾਲਾ, ਰਮਦਾਸ, ਗੱਗੋਮਾਹਲ 24 ਜੁਲਾਈ, (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਅੱਜ ਘੋਨੇਵਾਲਾ ਪੁਲ ਤੇ ਸਰਹੱਦੀ ਖੇਤਰ ਵਿਚ ਵਗਦੇ ਰਾਵੀ ਦਰਿਆ ਦਾ ਦੌਰਾ ਕਰਕੇ ਦਰਿਆ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਰਾਵੀ ਦਰਿਆ ਦਾ ਵਧਦਾ ਪਾਣੀ ਸਰਹੱਦੀ ਇਲਾਕਿਆਂ ਦੇ ਲੋਕਾਂ ਅਤੇ ਕਿਸਾਨਾਂ ਲਈ ਵੱਡੀ ਚਿੰਤਾ ਬਣ ਜਾਂਦਾ ਹੈ। ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਰਾਵੀ ਦਰਿਆ ਦੇ ਕੰਢੇ ਪੱਕੀ ਕੰਕਰੀਟ ਦੀ ਸੁਰੱਖਿਆ ਕੰਧ ਦਾ ਨਿਰਮਾਣ ਕਰਨਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਹਰ ਸਾਲ ਹੜ੍ਹਾਂ ਦੇ ਖ਼ਤਰੇ ਤੋਂ ਸਦਾ ਲਈ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਮੁੜ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵਾਂਗ ਹਰ ਸੰਭਵ ਸੇਵਾ ਲਈ ਤਿਆਰ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਿੱਖ ਧਰਮ ਦੀ ਸਭ ਤੋਂ ਵੱਡੀ ਪਹਿਚਾਣ ਹੈ ਅਤੇ ਕਿਸੇ ਵੀ ਆਫ਼ਤ ਦੀ ਘੜੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਪਿਛਲੇ ਸਾਲ ਅਗਸਤ ਮਹੀਨੇ ਦੌਰਾਨ ਆਏ ਭਿਆਨਕ ਹੜ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ, ਰਾਸ਼ਨ, ਦਵਾਈਆਂ, ਕਿਸਾਨਾਂ ਨੂੰ ਡੀਜ਼ਲ ਅਤੇ ਹੋਰ ਲੋੜੀਂਦੀ ਰਾਹਤ ਸਮਗਰੀ ਪਹੁੰਚਾ ਕੇ ਹਜ਼ਾਰਾਂ ਪ੍ਰਭਾਵਿਤ ਪਰਿਵਾਰਾਂ ਦੀ ਸੇਵਾ ਕੀਤੀ ਗਈ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਮੁੜ ਕੋਈ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਕਮੇਟੀ ਪੂਰੀ ਤਨਦੇਹੀ ਨਾਲ ਰਾਹਤ ਅਤੇ ਬਚਾਅ ਕਾਰਜਾਂ ਵਿਚ ਆਪਣਾ ਯੋਗਦਾਨ ਪਾਏਗੀ। ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੀ ਸੁਰੱਖਿਆ ਲਈ ਲੰਬੇ ਸਮੇਂ ਦੀ ਯੋਜਨਾ ਤਿਆਰ ਕੀਤੀ ਜਾਵੇ, ਤਾਂ ਜੋ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਚੁੱਕੇ ਗਏ ਠੋਸ ਕਦਮ ਹੀ ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਸਾਬਤ ਹੋ ਸਕਦੇ ਹਨ। ਇਸ ਮੌਕੇ ਜਥੇਦਾਰ ਦੀਦਾਰ ਸਿੰਘ ਚੌਧਰਪੁਰਾ, ਨਿਸ਼ਾਨ ਸਿੰਘ, ਮਨਤੇਜ ਸਿੰਘ, ਸ਼ਰਨਜੀਤ ਸਿੰਘ, ਰਣਜੀਤ ਸਿੰਘ, ਮਨਬੀਰ ਸਿੰਘ ਦਾਬਵਾਲਾ ਅਤੇ ਸੰਤੋਖ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਅੰਮ੍ਰਿਤਸਰ ਚਾਈਲਡ ਡਿਵੈਲਪਮੈਂਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ
Ad Position 24
No active advertisement