06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੁਰਜੀਤ ਸਿੰਘ ਖੂਹ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-07-2026
ਬਾਬਾ ਬਕਾਲਾ ਸਾਹਿਬ, 24 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਦਿਸ਼ਾ ਨਿਰਦੇਸ਼ਾਂ ‘ਤੇ ਆ ਰਹੀਆਂ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ, ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੇ ਸੀਨੀਅਰ ਆਗੂ ਸ: ਸੁਰਜੀਤ ਸਿੰਘ (ਖੂਹ ਵਾਲੇ) ਕਾਲੇਕੇ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਹੈ ਤੇ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਅਤੇ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਨਵ ਨਿਯੁਕਤ ਕੋਰ ਕਮੇਟੀ ਦੇ ਮੈਂਬਰ ਸ: ਸੁਰਜੀਤ ਸਿੰਘ (ਖੂਹ ਵਾਲੇ) ਕਾਲੇਕੇ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸਾ: ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਜਿੱਥੇ ਪਾਰਟੀ ਹਾਈਕਮਾਨ ਵਲੋਂ ਦਿੱਤੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਜਥੇ: ਜਲਾਲ ਉਸਮਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ‘ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ’ ਲਈ ਜਥਾ ਰਵਾਨਾ ਅਗਲੀ ਖ਼ਬਰ ਕੌਮੀ ਮਾਰਗ ਜਲੰਧਰ-ਅੰਮ੍ਰਿਤਸਰ ਦੇ ਫਲਾਈਓਵਰ ਦੀ ਟੁੱਟੀ ਰੇਲਿੰਗ ਤੋਂ ਕਿਸੇ ਵੇਲੇ ਵੀ ਵਾਪਰ ਸਕਦਾ ਹਾਦਸਾ
Ad Position 24
No active advertisement