10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਸਬਾ ਬੁਤਾਲਾ ਵਿਖੇ ਬਿਜਲੀ ਸਪਲਾਈ ਬੰਦ ਹੋਣ ਕਾਰਨ ਮਚੀ ਹਾਹਾਕਾਰ

Ad Position 21
No active advertisement
ਅਜੀਤ ਡੈਸਕ 26-07-2026

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਅੱਜ ਕਸਬਾ ਬੁਤਾਲਾ ਵਿਖੇ ਉਦੋਂ ਵੱਡਾ ਹੰਗਾਮਾ ਹੋ ਗਿਆ, ਜਦੋਂ ਬੀਤੇ ਕੱਲ੍ਹ ਤੋਂ ਟਰਾਂਸਫਾਰਮਰ ਤੋਂ ਤਕਨੀਕੀ ਨੁਕਸ ਪੈ ਜਾਣ ਕਾਰਣ ਬਿਜਲੀ ਸਪਲਾਈ ਬੰਦ ਰਹਿਣ ਕਾਰਣ ਅਤੇ ਗਰਮੀ ਦੇ ਮੱਦੇਨਜ਼ਰ ਲੋਕਾਂ ਵਿੱਚ ਹਾਹਾਕਾਰ ਮਚ ਗਈ । ਬਿਜਲੀ ਮੁਲਾਜ਼ਮਾਂ ਦੇ ਹੜਤਾਲ ’ਤੇ ਹੋਣ ਕਾਰਨ ਕੋਈ ਵੀ ਮੁਲਾਜ਼ਮ ਬਿਜਲੀ ਸਪਲਾਈ ਠੀਕ ਕਰਨ ਲਈ ਨਹੀਂ ਪੁੱਜਾ, ਤਾਂ ਅੱਕ ਕੇ ਪਿੰਡ ਵਾਸੀਆਂ ਨੇ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਦੀ ਅਗਵਾਈ ਹੇਠ ਪੁਲਿਸ ਚੌਂਕੀ ਦੇ ਸਾਹਮਣੇ, ਬੁਤਾਲਾ-ਘੁਮਾਣ ਦੀ ਸੜਕੀ ਆਵਾਜਾਈ ਰੋਕੀ ਅਤੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਬਿਜਲੀ ਸਪਲਾਈ ਬੰਦ ਹੈ। ਉਨ੍ਹਾਂ ਨੇ ਐਸ.ਡੀ.ਓ. ਬਾਬਾ ਬਕਾਲਾ ਸਾਹਿਬ, ਐਕਸੀਅਨ ਬਿਆਸ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਫੋਨ ਕੀਤੇ ਹਨ, ਪਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਣ ਸਭ ਨੇ ਹੱਥ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਵਿਚ ਗਰਮੀ ਕਾਰਣ ਭਾਰੀ ਰੋਸ ਪਾਇਆ ਜਾ ਰਿਹਾ ਹੈ । ਗਰਮੀ ਕਾਰਨ ਬੱਚਿਆਂ-ਬਜ਼ੁਰਗਾਂ ਦਾ ਬੁਰਾ ਹਾਲ ਹੈ । ਇਸ ਦੌਰਾਨ ਹੀ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਡਾ: ਗੁਰਦੇਵ ਸਿੰਘ ਬੁਤਾਲਾ ਦੀ ਅਗਵਾਈ ਹੇਠ ਕਿਸਾਨ ਵੀ ਇਸ ਰੋਸ ਮੁਜ਼ਾਹਰੇ ਵਿਚ ਨਿੱਤਰ ਆਏ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਗੁਰਪ੍ਰੀਤ ਸਿੰਘ ਗੋਪੀ, ਰਵੇਲ ਸਿੰਘ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ ਲਾਲੀ, ਅਮਰੀਕ ਸਿੰਘ, ਬਲਦੇਵ ਸਿੰਘ ਫੌਜੀ, ਅਮਨਦੀਪ ਸਿੰਘ ਸੂਬੇਦਾਰ, ਅਮਰਜੀਤ ਸਿੰਘ, ਗੁਰਜੀਤ ਸਿੰਘ ਗੋਰਾ, ਬਲਕਾਰ ਸਿੰਘ, ਸਰਵਣ ਸਿੰਘ, ਜੀਵਨ ਸਿੰਘ, ਹਰਬੰਸ ਸਿੰਘ, ਮੱਖਣ ਸਿੰਘ ਆਦਿ ਸਮੇਤ ਬੀਬੀਆਂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਦੇ ਯਤਨਾਂ ਸਦਕਾ ਡੀ.ਐਸ.ਪੀ. ਬੈਂਸ ਨੂੰ ਮੁਅੱਤਲ ਕੀਤਾ ਅਗਲੀ ਖ਼ਬਰ ਪਿੰਡ ਅਠਵਾਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24