10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬਰਨਾਲਾ ਵਿਖੇ ਮਹਿਲਾ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਦੀ ਘਟਨਾ ਮੰਦਭਾਗੀ-ਹਰਪ੍ਰਤਾਪ ਸਿੰਘ ਅਜਨਾਲਾ

Ad Position 21
No active advertisement
ਅਜੀਤ ਡੈਸਕ 26-07-2026

ਅਜਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਬੀਤੇ ਦਿਨੀਂ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੀਆਂ ਮਹਿਲਾ ਸਫ਼ਾਈ ਸੇਵਕਾਂ ’ਤੇ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਬਦਲਾਅ ਅਤੇ ਇਨਸਾਫ਼ ਦੇ ਨਾਅਰੇ ਲਾ ਕੇ ਸੱਤਾ ਹਾਸਲ ਕੀਤੀ ਸੀ, ਉਹੀ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਮਹਿਲਾਵਾਂ ‘ਤੇ ਡੰਡੇ ਵਰਸਾ ਰਹੀ ਹੈ । ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਵਿਚ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਬਰਨਾਲਾ ਦੀ ਘਟਨਾ ਨੇ ਪੰਜਾਬ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ। ਜਿਹੜੀਆਂ ਮਹਿਲਾਵਾਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਸੰਘਰਸ਼ ਕਰ ਰਹੀਆਂ ਸਨ, ਉਨ੍ਹਾਂ ‘ਤੇ ਲਾਠੀਆਂ ਵਰਤਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ । ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਇਹ ਸਰਕਾਰ ਹਰ ਉਸ ਵਰਗ ਦੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ ਜੋ ਆਪਣੇ ਹੱਕਾਂ ਦੀ ਗੱਲ ਕਰਦਾ ਹੈ । ਉਨ੍ਹਾਂ ਦੱਸਿਆ ਕਿ ਪਹਿਲਾਂ ਕਿਸਾਨਾਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਹੁਣ ਮਹਿਲਾ ਸਫ਼ਾਈ ਸੇਵਕਾਂ ‘ਤੇ ਲਾਠੀਆਂ ਵਰਸਾ ਕੇ ਸਰਕਾਰ ਨੇ ਆਪਣਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ ’ਚ ਐਜੂਕੇਸ਼ਨ ਤੇ ਨਰਸਿੰਗ ਦੇ ਸੈਸ਼ਨ 2026-2027 ਲਈ ਭਾਰੀ ਉਤਸ਼ਾਹ-ਡਾ. ਐੱਮ. ਐੱਮ. ਆਨੰਦ, ਡਾਇਰੈਕਟਰ... ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਅਜਨਾਲਾ ਨੇ ਦਰਿਆ ਰਾਵੀ ਤੇ ਨਾਜੁਕ ਧੁੱਸੀ ਬੰਨਾਂ ਦਾ ਜਾਇਜ਼ਾ ਲਿਆ
Ad Position 24