ਜੰਡਿਆਲਾ ਗੁਰੂ, 25 ਜੁਲਾਈ (ਅੰਮ੍ਰਿਤ ਪਾਲ ਸਿੰਘ)- ਦੇਸ਼ ਦੇ ਬਹਾਦਰ ਸੂਰਬੀਰ ਸੈਨਿਕਾਂ ਦੇ ਬਲੀਦਾਨ ਨੂੰ ਯਾਦ ਕਰਦਿਆਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। ਇਸ ਸੰਬੰਧ ਵਿਚ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ ‘ਦਿਲ ਦੀਆ ਹੈ ਜਾਨ ਭੀ ਦੇਂਗੇ ਐ ਵਤਨ ਤੇਰੇ ਲੀਏ’ ਗਾ ਕੇ ਦੇਸ਼ ਦੇ ਬਹਾਦਰ ਸੂਰਬੀਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਵਿਸ਼ੇਸ਼ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਅਦਾ ਕੀਤੀ । ਉਨ੍ਹਾਂ ਨੇ ਬੱਚਿਆਂ ਨੂੰ ਕਾਰਗਿਲ ਵਿਜੇ ਦਿਵਸ ਦੇ ਇਤਿਹਾਸ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਸਾਡੇ ਦੇਸ਼ ਦੇ ਬਹਾਦਰ ਸੈਨਿਕਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਰਾਖੀ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਦੇਸ਼ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀਆਂ ਦੀ ਦਾਸਤਾਨ ਬੱਚਿਆਂ ਨੂੰ ਦੱਸਣੀ ਬਹੁਤ ਜ਼ਰੂਰੀ ਹੈ । ਇਸ ਮੌਕੇ ਤੇ ਸਕੂਲ ਦੀ ਬੈਂਡ ਟੀਮ ਨੇ ਰਾਸ਼ਟਰੀ ਗੀਤ ਦੀ ਧੁੰਨ ਵਜਾ ਕੇ ਸਭ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੁਆਰਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।
ਸੇਂਟ ਸੋਲਜ਼ਰ ਸਕੂਲ ’ਚ ਕਾਰਗਿਲ ਵਿਜੇ ਦਿਵਸ ਮਨਾਇਆ
ਅਜੀਤ ਡੈਸਕ
26-07-2026