ਅਜਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਅਤੇ ਸੂਬਾ ਡੈਲੀਗੇਟ ਇਜਲਾਸ ਦੇ ਪ੍ਰੋਗਰਾਮ ਤਹਿਤ ਪਿੰਡ ਰਾਣੇਵਾਲੀ ਦੀ ਇਕਾਈ ਦੀ ਚੋਣ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਰਾਣੇਵਾਲੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ 15 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਕਮੇਟੀ ਵਿਚ ਰੁਪਿੰਦਰ ਸਿੰਘ ਗਿੱਲ ਨੂੰ ਪ੍ਰਧਾਨ, ਰਜਵਿੰਦਰ ਸਿੰਘ ਨੂੰ ਸਕੱਤਰ, ਸੁਖਦੇਵ ਸਿੰਘ ਨੂੰ ਖਜ਼ਾਨਚੀ, ਰਾਜਬੀਰ ਸਿੰਘ ਅਤੇ ਪਰਮਜੀਤ ਕੌਰ ਨੂੰ ਮੀਤ ਪ੍ਰਧਾਨ ਅਤੇ ਹਰਚਰਨ ਸਿੰਘ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵ- ਨਿਯੁਕਤ ਪ੍ਰਧਾਨ ਰੁਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਅਜੀਤ ਸਿੰਘ, ਦਿਲਦਾਰ ਸਿੰਘ, ਰਣਜੀਤ ਕੌਰ ਰਾਣੀ ਸਮੇਤ ਹੋਰ ਕਿਸਾਨ ਆਗੂ ਅਤੇ ਮੈਂਬਰ ਵੀ ਹਾਜ਼ਰ ਸਨ।
ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਰਾਣੇਵਾਲੀ ਇਕਾਈ ਦੀ ਚੋਣ, ਰੁਪਿੰਦਰ ਸਿੰਘ ਗਿੱਲ ਬਣੇ ਪ੍ਰਧਾਨ
ਅਜੀਤ ਡੈਸਕ
26-07-2026